Punjab

ਸੂਬਾ ਸਰਕਾਰ ਨੇ ਦਿਵਿਆਂਗ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ

ਰਾਤ ਦੀ ਡਿਊਟੀ ਤੋਂ ਦਿੱਤੀ ਛੋਟ; ਨਿਰਦੇਸ਼ ਜਾਰੀ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 24 ਅਗਸਤ : ਸੂਬਾ ਸਰਕਾਰ ਨੇ ਦਿਵਿਆਂਗ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਤੇ ਉਨ੍ਹਾਂ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ਇਕ ਮਹੱਤਵਪੂਰਨ ਫ਼ੈਸਲਾ ਲਿਆ ਹੈ। ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਹੁਣ ਸਾਰੇ ਸਰਕਾਰੀ ਵਿਭਾਗਾਂ ਦੇ ਮੁਖੀਆਂ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਕਿ ਨੇਤਰਹੀਨ ਤੇ ਤੁਰਨ-ਫਿਰਨ ’ਚ ਅਸਮਰੱਥ ਦਿਵਿਆਂਗ ਮੁਲਾਜ਼ਮਾਂ ਨੂੰ ਰਾਤ ਡਿਊਟੀ ਤੋਂ ਛੋਟ ਦਿੱਤੀ ਜਾਵੇ। ਕਿਸੇ ਵੀ ਦਿਵਿਆਂਗ ਮੁਲਾਜ਼ਮ ਦੀ ਰਾਤ ਦੀ ਡਿਊਟੀ ਨਾ ਲਾਈ ਜਾਵੇ। ਡਾ. ਬਲਜੀਤ ਕੌਰ ਨੇ ਕਿਹਾ ਕਿ ਪਿਛਲੇ ਦਿਨੀਂ ਦਿਵਿਆਂਗ ਮੁਲਾਜ਼ਮਾਂ ਦੇ ਨਾਲ ਹੋਈਆਂ ਬੈਠਕਾਂ ’ਚ ਉਨ੍ਹਾਂ ਦੀਆਂ ਐਸੋਸੀਏਸ਼ਨਾਂ ਵੱਲੋਂ ਇਹ ਮੁੱਦਾ ਚੁੱਕਿਆ ਗਿਆ ਸੀ।

Related Articles

Leave a Reply

Your email address will not be published. Required fields are marked *

Back to top button