Punjab

ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਹੋਏ ਲੋਕ ਬਾਗੋਬਾਗ : ਵਿਧਾਇਕ ਕਾਕਾ ਬਰਾੜ

ਸ੍ਰੀ ਮੁਕਤਸਰ ਸਾਹਿਬ, 28 ਜੂਨ :  ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਹਲਕੇ ਦੇ ਪਿੰਡ ਸੰਗਰਾਣਾ ਦੇ ਕਈ ਪਰਿਵਾਰਾਂ ਨੇ ਅਕਾਲੀ ਦਲ ਤੇ ਕਾਂਗਰਸ ਨੂੰ ਛੱਡਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਜਿਨ੍ਹਾਂ ਦਾ ਸਵਾਗਤ ਆਮ ਆਦਮੀ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਅਤੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵੱਲੋਂ ਕੀਤਾ ਗਿਆ। ਇਸ ਮੌਕੇ ਮਾਰਕਿਟ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਚੇਅਰਮੈਨ ਸੁਰਜੀਤ ਸਿੰਘ, ਨਿਸ਼ਚੈ ਫਾਊਂਡੇਸ਼ਨ ਦੇ ਸੈਕਟਰੀ ਗੁਰਮੀਤ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਆਖਿਆ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਪੱਖੀ ਕੰਮਾਂ ਨੂੰ ਬਹੁਤ ਵੱਡਾ ਹੁੰਗਾਰਾਂ ਮਿਲ ਰਿਹਾ ਹੈ। ਜਿਸ ਕਾਰਨ ਸੂਬੇ ਦੇ ਲੋਕ ਬੇਹੱਦ ਖੁਸ਼ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਨਸੇ਼ ਨੂੰ ਜੜ੍ਹ ਤੋਂ ਖਤਮ ਕਰਨ ਲਈ ਬਹੁਤ ਵੱਡੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ ਜਿਸ ਨੂੰ ਲੋਕਾਂ ਵੱਲੋਂ ਕਾਫੀ ਸਲਾਇਆ ਜਾ ਰਿਹਾ ਹੈ। ਦਿਨੋਂ ਦਿਨ ਸੂਬੇ ਵਿੱਚ ਹੋ ਰਹੇ ਕੰਮਾਂ ਤੋਂ ਪ੍ਰਭਾਵਿਤ ਹੋਕੇ ਪਿੰਡ ਸੰਗਰਾਣਾ ਦੇ ਅਕਾਲੀ ਦਲ ਅਤੇ ਕਾਂਗਰਸ ਦੇ ਲੋਕ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਵਿਧਾਇਕ ਕਾਕਾ ਬਰਾੜ ਨੇ ਆਖਿਆ ਕਿ ਪਿੰਡ ਸੰਗਰਾਣੇ ਦੇ ਸਕੂਲ ਦੇ ਵਿਕਾਸ ਪਹਿਲ ਦੇ ਅਧਾਰ ਤੇ ਕੀਤੇ ਗਏ ਜਦਕਿ ਹੋਰ ਕੰਮਾਂ ਨੂੰ ਵੀ ਸਿਰੇ ਚੜਾਇਆ ਗਿਆ ਜ਼ੋ ਰਹਿੰਦੇ ਕੰਮ ਨੇ ਉਹ ਵੀ ਜਲਦ ਪੂਰੇ ਕੀਤੇ ਜਾਣਗੇ।ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਪੂਰਨ ਸਿੰਘ, ਅਮਰਜੋਤ ਸਿੰਘ, ਬਲਦੇਵ ਸਿੰਘ, ਅਮਰੀਕ ਸਿੰਘ, ਮਨਪ੍ਰੀਤ ਸਿੰਘ, ਨਾਨਕ ਸਿੰਘ, ਸੁਖਦੇਵ ਸਿੰਘ, ਸੁਖਚੈਨ ਸਿੰਘ, ਬੂਟਾ ਸਿੰਘ ਔਲਖ, ਗੁਰਵੰਸ ਸਿੰਘ ਔਲਖ, ਹਰਜਿੰਦਰ ਸਿੰਘ ਚੋਟੀਆਂ ਅਤੇ ਸਤਨਾਮ ਸਿੰਘ ਨੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦੁਆਇਆ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ ਘਰ ਪਹੁੰਚਾਉਣਗੇ ਅਤੇ ਪਿੰਡ ਦੇ ਵਿਕਾਸ ਕਾਰਜ਼ ਕਰਵਾਉਣ ਵਿੱਚ ਅਹਿਮ ਯੋਗਦਾਨ ਪਾਉਣਗੇ। ਇਸ ਮੌਕੇ ਨੰਬਰਦਾਰ ਗੁਰਮੇਲ ਸਿੰਘ, ਬਾਜਕਰਨ ਸਿੰਘ, ਦਰਸ਼ਨ ਸਿੰਘ, ਸਤਨਾਮ ਸਿੰਘ, ਬਲਦੇਵ ਸਿੰਘ, ਪਰਮਜੀਤ ਸਿੰਘ, ਸੰਦੀਪ ਸਿੰਘ, ਗੁਰਜੀਤ ਸਿੰਘ, ਅੰਗਰੇਜ਼ ਸਿੰਘ, ਦਲਵਿੰਦਰ ਸਿੰਘ, ਬੋਹੜ ਸਿੰਘ, ਮੈਂਬਰ ਰੋਸ਼ਨ ਸਿੰਘ, ਮੈਂਬਰ ਜਲੰਧਰ ਸਿੰਘ, ਬੂਟਾ ਸਿੰਘ, ਅਮ੍ਰਿੰਤਪਾਲ ਸਿੰਘ, ਮਨਮੋਹਨ ਸਿੰਘ, ਗੁਰਪ੍ਰੀਤ ਸਿੰਘ, ਜ਼ਸਵੀਰ ਸਿੰਘ, ਮਾਹਲਾ ਸਿੰਘ ਮੈਂਬਰ ਪੰਚਾਇਤ ਆਦਿ ਵੱਡੀ ਗਿਣਤੀ ’ਚ ਵਰਕਰ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button