ਸੂਬਾ ਸਰਕਾਰ ਵੱਲੋਂ ਸਕੂਲਾਂ ’ਚ ਵੱਡੇ ਪੱਧਰ ’ਤੇ ਕੀਤੇ ਗਏ ਵਿਕਾਸ : ਵਿਧਾਇਕ ਦਹੀਯਾ
ਵਿਧਾਇਕ ਰਜਨੀਸ਼ ਦਹੀਯਾ ਨੇ ਵੱਖ-ਵੱਖ ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਬਾਲ ਕਿਸ਼ਨ
ਫ਼ਿਰੋਜ਼ਪੁਰ, 24 ਮਈ-ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸਕੂਲਾਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਣ ਵਾਲੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤਸਰਕਾਰੀ ਪ੍ਰਾਇਮਰੀ ਸਕੂਲ ਨੌਰੰਗ ਕੇ ਸਿਆਲ, ਸਰਕਾਰੀ ਪ੍ਰਾਇਮਰੀ ਸਕੂਲ ਨੌਰੰਗ ਕੇ ਲੇਲੀ, ਸਰਕਾਰੀ ਪ੍ਰਾਇਮਰੀ ਸਕੂਲ ਰੁਕਨਾ ਮੁੰਗਲਾ, ਸਰਕਾਰੀ ਪ੍ਰਾਇਮਰੀ ਸਕੂਲ ਕਾਸੂ ਬੇਗੂ, ਸਰਕਾਰੀ ਪ੍ਰਾਇਮਰੀ /ਸੀਨੀਅਰ ਸੈਕੰਡਰੀ ਸਕੂਲ ਰੁਕਨਾ ਬੇਗੂਵਿਖੇ ਕਰਵਾਏ ਗਏ ਵਿਕਾਸ ਕਾਰਜਾਂ ਦੇ ਉਦਘਾਟਨੀ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੈਡਮ ਸੁਮਨਦੀਪ ਕੌਰ ਪ੍ਰਿੰਸੀਪਲ ਹਰਫੂਲ ਸਿੰਘ ਰੁਕਨਾ ਬੇਗੂ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ਼੍ਰੀ ਰਜਨੀਸ਼ ਦਹੀਯਾ ਨੇ ਕਿਹਾ ਕਿ ਸੂਬਾ ਸਰਕਾਰ ਦੀ ਨਿਵੇਕਲੀ ਪਹਿਲਕਦਮੀ ਸਦਕਾ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਕੇ ਚੰਗੀ ਮੁਹਾਰਤ ਹਾਸਲ ਕਰਵਾਈ ਜਾ ਰਹੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਵਧੀਆ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ। ਵਿਧਾਇਕ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਦੇ ਨਾਲ-ਨਾਲ ਅਧਿਆਪਕਾਂ ਦੇ ਹੁਨਰ ਨੂੰ ਹੋਰ ਨਿਖਾਰਨ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਯਤਨਾਂ ਨਾਲ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰ ਦੇ ਬਣਾਉਣ ਲਈ ਵਿਕਾਸ ਕਾਰਜ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਪਲਵਿੰਦਰ ਸਿੰਘ ਬਰਾੜ ਹਲਕਾ ਕੋਆਰਡੀਨੇਟਰ ਸਿੱਖਿਆ ਫ਼ਿਰੋਜ਼ਪੁਰ ਦਿਹਾਤੀ, ਤਲਵਿੰਦਰ ਸਿੰਘ ਖਾਲਸਾ ਕੋਆਰਡੀਨੇਟਰ ਫ਼ਿਰੋਜ਼ਪੁਰ ਦਿਹਾਤੀ ਵਿਭਾਗ, ਹਰੀਸ਼ ਕੁਮਾਰ ਬਾਂਸਲ, ਸਰਬਜੀਤ ਸਿੰਘ ਧਾਲੀਵਾਲ, ਇੰਦਰਜੀਤ ਸਿੰਘ ਖਾਲਸਾ,ਬਾਬਾ ਗੁਰਬਚਨ ਸਿੰਘ ਭੁੱਲਰ, ਨਵਦੀਪ ਢੀਂਗਰਾ, ਮੈਡਮ ਜਸਵਿੰਦਰ ਕੌਰ, ਆਰਤੀ ਹੈੱਡ ਟੀਚਰ ਨੌਰੰਗ ਕੇ ਲੇਲੀ, ਸੁਰਿੰਦਰਪਾਲ ਕੌਰ ਰੁਕਨਾ ਮੁੰਗਲਾ, ਜਸਪ੍ਰੀਤ ਕੌਰ ਕਾਸੂ ਬੇਗੂ, ਰੂਹੀ ਬਜਾਜ ਸੀ.ਐੱਚ.ਟੀ, ਮਨੀ ਸੰਧੂ, ਕਰਤਾਰ ਸਿੰਘ ਸਾਬਕਾ ਸਰਪੰਚ ਰੁਕਨਾ ਮੁੰਗਲਾ,, ਸੁੰਦਰ ਲਾਲ ਸਾਬਕਾ ਸਰਪੰਚ , ਰਾਮ ਕ੍ਰਿਸ਼ਨ ਸਾਬਕਾ ਸਰਪੰਚ ,ਮਹਿੰਦਰ ਲਾਲ, ਸਰਬਜੀਤ ਮਹਿਰੋਕ , ਸੁਖਦੇਵ ਰਾਜ ਬੱਟੀ, ਸਰਪੰਚ ਬਲਵਿੰਦਰ ਸਿੰਘ ਖਾਲਸਾ ਰੁਕਨਾਬੇਗੂ, ਅਜੀਤ ਸਿੰਘ ਸਰਪੰਚ ਕਾਸੂਬੇਗੂ, ਸਵਰਨ ਸਿੰਘ ਸਰਪੰਚ ਤੂਤ, ਗੁਰਬਾਜ ਸਿੰਘ ਸਰਪੰਚ ਨੂਰਪੁਰ ਸੇਠਾਂ ਸਕੂਲਾਂ ਦਾ ਸਮੂਹ ਸਟਾਫ, ਵਿਦਿਆਰਥੀ ਤੇ ਉਨ੍ਹਾਂ ਦੇ ਮਾਪੇ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।



