
ਲੁਧਿਆਣਾ, 15 ਅਕਤੂਬਰ : ਪੰਜਾਬ ਵਿਚ 20 ਅਕਤੂਬਰ ਤੱਕ ਮੌਸਮ ਖ਼ੁਸ਼ਕ ਰਹੇਗਾ। ਮੰਗਲਵਾਰ ਨੂੰ ਬਠਿੰਡਾ ’ਚ ਦਿਨ ਦਾ ਤਾਪਮਾਨ ਸਭ ਤੋਂ ਵੱਧ 34.9 ਡਿਗਰੀ ਸੈਲਸੀਅਸ ਰਿਹਾ। ਇਸ ਤੋਂ ਬਾਅਦ ਫ਼ਾਜ਼ਿਲਕਾ ਦਾ ਤਾਪਮਾਨ 33.5, ਪਟਿਆਲਾ ਤੇ ਫ਼ਿਰੋਜ਼ਪੁਰ ਦਾ ਤਾਪਮਾਨ 32.6, ਰੋਪੜ ਦਾ 32.4, ਲੁਧਿਆਣਾ ਦਾ 30.8 ਤੇ ਅੰਮ੍ਰਿਤਸਰ ਦਾ 30.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਤਾਪਮਾਨ 0.1 ਡਿਗਰੀ ਸੈਲਸੀਅਸ ਡਿੱਗਿਆ ਹੈ ਜਿਹੜਾ ਆਮ ਦੇ ਨੇੜੇ ਰਿਹਾ ਹੈ। ਮੌਸਮ ਕੇਂਦਰ ਚੰਡੀਗੜ੍ਹ ਦੇ ਅਨੁਮਾਨ ਮੁਤਾਬਕ ਕਿਸੇ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।



