Punjab

ਸੂਬੇ ਦੇ ਆਬਕਾਰੀ ਤੇ ਕਰ ਵਿਭਾਗ ਦੇ ਮੁਲਾਜ਼ਮਾਂ ਨੇ ਹੜ੍ਹ ਪੀੜਤਾਂ ਲਈ ਦਿੱਤੀ ਇਕ ਦਿਨ ਦੀ ਤਨਖ਼ਾਹ

ਇਕਜੁੱਟਤਾ ਦਾ ਕੀਤਾ ਪ੍ਰਗਟਾਵਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 31 ਅਗਸਤ : ਪੰਜਾਬ ਵਿਚ ਆਏ ਹੜ੍ਹਾਂ ਦੇ ਪੀੜਤਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦੇ ਹੋਏ ਸੂਬੇ ਦੇ ਆਬਕਾਰੀ ਤੇ ਕਰ ਵਿਭਾਗ ਦੇ ਮੁਲਾਜ਼ਮਾਂ ਨੇ ਸਰਬਸੰਮਤੀ ਨਾਲ ਆਪਣੀ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦਾ ਫ਼ੈਸਲਾ ਕੀਤਾ ਹੈ। ਸਵੈ-ਇੱਛਤ ਯੋਗਦਾਨ ਦਾ ਉਦੇਸ਼ ਰਾਜ ਭਰ ਵਿਚ ਰਾਹਤ ਤੇ ਮੁੜ ਵਸੇਬੇ ਦੇ ਯਤਨਾਂ ਲਈ ਵਿੱਤੀ ਸਹਾਇਤਾ ਤੇ ਯੋਗਦਾਨ ਪ੍ਰਦਾਨ ਕਰਨਾ ਹੈ। ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਇਹ ਫ਼ੈਸਲਾ ਵਿਭਾਗ ਦੇ ਸਾਰੇ ਪੱਧਰਾਂ ਦੇ ਕਰਮਚਾਰੀਆਂ ਵੱਲੋਂ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਸਾਂਝੀ ਵਚਨਬੱਧਤਾ ਤਹਿਤ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਸਿੱਧੀ ਮੁੱਖ ਮੰਤਰੀ ਰਾਹਤ ਫੰਡ ’ਚ ਜਮ੍ਹਾਂ ਕੀਤੀ ਜਾਵੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਪਹਿਲਕਦਮੀ ਹੋਰ ਸਰਕਾਰੀ ਵਿਭਾਗਾਂ ਤੇ ਸੰਗਠਨਾਂ ਨੂੰ ਅੱਗੇ ਆਉਣ ਅਤੇ ਰਾਹਤ ਫੰਡ ਵਿਚ ਯੋਗਦਾਨ ਪਾਉਣ ਲਈ ਉਤਸ਼ਾਹਤ ਕਰੇਗੀ।

Related Articles

Leave a Reply

Your email address will not be published. Required fields are marked *

Back to top button