Punjab

ਸੂਬੇ ਦੇ ਕਈ ਜ਼ਿਲ੍ਹਿਆਂ ’ਚ ਅੱਜ ਮੀਂਹ ਦੀ ਸੰਭਾਵਨਾ

ਮੌਸਮ ਵਿਭਾਗ ਨੇ ਅਲਰਟ ਕੀਤਾ ਜਾਰੀ

ਲੁਧਿਆਣਾ, 15 ਸਤੰਬਰ : ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਪਿਆ। ਮੌਸਮ ਵਿਭਾਗ ਚੰਡੀਗੜ੍ਹ ਮੁਤਾਬਕ, ਚੰਡੀਗੜ੍ਹ ਵਿਚ 32.4, ਲੁਧਿਆਣਾ ਵਿਚ 25.6, ਫ਼ਰੀਦਕੋਟ ਵਿਚ 8.0, ਮੋਹਾਲੀ ’ਚ 3.0 ਤੇ ਰੂਪਨਗਰ ’ਚ 0.5 ਮਿਲੀਮੀਟਰ ਬਾਰਿਸ਼ ਰਿਕਾਰਡ ਕੀਤਾ ਗਿਆ ਜਦਕਿ ਹੋਰ ਜ਼ਿਲ੍ਹਿਆਂ ਵਿਚ ਦਿਨ ’ਚ ਧੁੱਪ ਖਿੜੀ ਰਹੀ। ਇਸ ਨਾਲ ਵੱਧ ਤੋਂ ਵੱਧ ਤਾਮਪਾਨ 32 ਤੋਂ 34 ਡਿਗਰੀ ਸੈਲਸੀਅਸ ਤੱਕ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਪੇਸ਼ੀਨਗੋਈ ਮੁਤਾਬਕ ਸੋਮਵਾਰ ਨੂੰ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਦੀ ਸੰਭਾਵਨਾ ਹੈ। ਲੁਧਿਆਣਾ, ਚੰਡੀਗੜ੍ਹ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਰੋਪੜ ਵਿਚ ਆਮ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਬਾਅਦ 16 ਤੋਂ 18 ਸਤੰਬਰ ਤੱਕ ਮੌਸਮ ਸਾਫ਼ ਰਹੇਗਾ। ਉੱਥੇ, 19 ਸਤੰਬਰ ਤੋਂ ਦੁਬਾਰਾ ਤੋਂ ਮੌਨਸੂਨ ਸਰਗਰਮ ਹੋਣ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

Related Articles

Leave a Reply

Your email address will not be published. Required fields are marked *

Back to top button