Punjab

ਸੇਵਾ ਮੁਕਤ ਹੋਏ ਪੈਨਸ਼ਨਰਾਂ ਵੱਲੋਂ ਅਰਥੀ ਫੂਕ ਮੁਜ਼ਾਹਰਾ

ਬਾਲ ਕਿਸ਼ਨ

ਫਿ਼ਰੋਜ਼ਪੁਰ, 11 ਅਗਸਤ : ਸਰਕਾਰੀ ਵਿਭਾਗਾਂ ਵਿਚ ਕੰਮ ਕਰਕੇ ਸੇਵਾ ਮੁਕਤ ਹੋਏ ਪੈਨਸ਼ਨਰਾਂ ਵੱਲੋਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਦੇ ਹੱਲ ਲਈ ਅੱਜ ਫਿ਼ਰੋਜ਼ਪੁਰ ਵਿਖੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਦਫਤਰ ਮੂਹਰੇ ਇਕੱਠੇ ਹੋਏ ਵੱਡੀ ਗਿਣਤੀ ਪੈਨਸ਼ਨਰਾਂ ਵੱਲੋਂ ਜਿਥੇ ਆਪਣੀਆਂ ਮੰਗਾਂ ਦੀ ਵਕਾਲਤ ਕੀਤੀ ਗਈ, ਉਥੇ ਮੰਗਾਂ ਦੀ ਪ੍ਰਾਪਤੀ ਤੱਕ ਅਜਿਹੇ ਸੰਘਰਸ਼ ਮੁਜ਼ਾਹਰੇ ਕਰਨ ਦਾ ਅਹਿਦ ਲਿਆ ਗਿਆ। ਰੋਹ ਮੁਜ਼ਾਹਰੇ ਦੌਰਾਨ ਵਿਚਾਰ ਸਾਂਝੇ ਕਰਦਿਆਂ ਜਿ਼ਲ੍ਹਾ ਕੋਆਰਡੀਨੇਟਰ ਸੁਬੇਗ ਸਿੰਘ, ਸਹਾਇਕ ਕੋਆਰਡੀਨੇਟਰ ਜ਼ਸਪਾਲ ਸਿੰਘ, ਕਸ਼ਮੀਰ ਸਿੰਘ ਥਿੰਦ ਸੂਬਾ ਜਨਰਲ ਸਕੱਤਰ ਪੰਜਾਬ ਜੇਲ ਪੈਨਸ਼ਨਰ ਐਸੋਸੀਏਸ਼ਨ, ਬਲਵੰਤ ਸਿੰਘ ਸੰਧੂ ਪ੍ਰਧਾਨ ਪੰਜਾਬ ਪੈਨਸ਼ਨਰ ਐਸੋਸੀਏਸ਼ਨ, ਓਮ ਪ੍ਰਕਾਸ਼, ਗੁਰਤੇਜ਼ ਸਿੰਘ ਬਰਾੜ ਰੋਡਵੇਜ਼, ਅਜੀਤ ਸਿੰਘ ਸੋਢੀ ਜਨਰਲ ਸਕੱਤਰ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ, ਗੁਰਦਿੱਤ ਸਿੰਘ ਪੀ.ਐਸ.ਪੀ.ਸੀ.ਐਲ, ਬਲਬੀਰ ਸਿੰਘ ਸੰਧੂ ਏਟਕ, ਨਰਿੰਦਰ ਸ਼ਰਮਾ ਸੂਬਾ ਮੀਤ ਪ੍ਰਧਾਨ ਸਿਹਤ ਵਿਭਾਗ ਪੈਰਾ ਮੈਡੀਕਲ ਯੂਨੀਅਨ, ਰਾਮ ਪ੍ਰਸ਼ਾਦ ਜਿ਼ਲ੍ਹਾ ਪ੍ਰਧਾਨ ਪੰਜਾਬ ਸੂਬਾਰਡੀਨੇਟਰ ਸਰਵਿਸਿਜ਼ ਫੈਡਰੇਸ਼ਨ, ਮਨੋਹਰ ਲਾਲ ਜਿ਼ਲ੍ਹਾ ਪ੍ਰਧਾਨ ਪੀ.ਐਸ.ਐਮ.ਯੂ, ਮਨਜੀਤ ਸਿੰਘ ਜੇਲ੍ਹ ਪੈਨਸ਼ਨਰ, ਖਜਾਨ ਸਿੰਘ ਮੁੱਖ ਸਲਾਹਕਾਰ ਪੰਜਾਬ ਗੌਰਮਿੰਟ ਪੈਨਸ਼ਨਰ ਐਸੋਸੀਏਸ਼ਨ, ਗੁਰਦੇਵ ਸਿੰਘ ਸਿੱਧੂ ਜਿ਼ਲ੍ਹਾ ਪ੍ਰਧਾਨ ਪੰਜਾਬ ਸੂਬਾਰਡੀਨੇਟਰ ਸਰਵਿਸਿਜ਼ ਫੈਡਰੇਸ਼ਨ, ਜਗਦੀਪ ਸਿੰਘ ਮਾਂਗਟ, ਮੁਖਤਿਆਰ ਸਿੰਘ ਪੁਲਿਸ ਪੈਨਸ਼ਨਰ ਐਸੋਸੀਏਸ਼ਨ ਨੇ ਕਿਹਾ ਕਿ ਸੂਬਾ ਕਮੇਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਤੇ ਅੱਜ ਇਹ ਪੂਤਲਾ ਫੂਕ ਮੁਜ਼ਾਹਰਾ ਕੀਤਾ ਗਿਆ ਹੈ। ਸਮੂਹ ਆਗੂਆਂ ਨੇ ਕਿਹਾ ਕਿ ਸਰਕਾਰ ਬਿਨ੍ਹਾਂ ਦੇਰੀ ਪੈਨਸ਼ਨਰ ਲਈ 2.59 ਦਾ ਫਾਰਮੂਲਾਂ ਲਾਗੂ ਕਰੇ। ਉਨ੍ਹਾਂ ਕਿਹਾ ਕਿ ਲੰਬੇ ਅਰਸੇ ਤੋਂ ਕੀਤੇ ਜਾ ਰਹੇ ਰਹੇ ਮੁਜ਼ਾਹਰਿਆਂ ਅਤੇ ਸਮੇਂ ਦੇ ਹਾਕਮਾਂ ਨਾਲ ਹੋਈਆਂ ਮੀਟਿੰਗਾਂ ਦੇ ਬਾਵਜੂਦ ਪੈਨਸ਼ਨਰਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਅਦਾ ਨਹੀਂ ਕੀਤੇ ਜਾ ਰਹੇ, ਜਿਸ ਕਰਕੇ ਅੱਜ ਅੱਤ ਦੀ ਗਰਮੀ ਵਿਚ ਉਨ੍ਹਾਂ ਨੂੰ ਇਹ ਅਰਥੀ ਫੂਕ ਮੁਜ਼ਾਹਰਾ ਕਰਕੇ ਸਰਕਾਰ ਨੂੰ ਜਗਾਉਣ ਦੀ ਕੋਸਿ਼ਸ਼ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਸਰਕਾਰ ਸਮੇਤ ਗੁਆਂਢੀ ਰਾਜਾਂ ਦੀਆਂ ਸਰਕਾਰਾਂ ਵੱਲੋਂ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 55 ਫੀਸਦੀ ਡੀ.ਏ ਦਿੱਤਾ ਜਾ ਰਿਹਾ ਹੈ, ਪਰ ਪੰਜਾਬ ਦੇ ਮੁਲਾਜ਼ਮ ਤੇ ਪੈਨਸ਼ਨਰਾਂ ਨੂੰ 42 ਫੀਸਦੀ ਡੀ.ਏ ਦੇ ਕੇ ਉਨ੍ਹਾਂ ਦੇ ਹੱਕਾਂ ਤੇ ਡਾਕਾ ਮਾਰਿਆ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਬਿਨ੍ਹਾਂ ਦੇਰੀ 13 ਫੀਸਦੀ ਡੀ.ਏ ਜਾਰੀ ਕਰਕੇ ਮੁਲਾਜ਼ਮ—ਪੈਨਸ਼ਨਰ ਹਿਤੈਸ਼ੀ ਸਰਕਾਰ ਬਣੇ। ਰੋਹ ਮੁਜ਼ਾਹਰਾ ਕਰਦਿਆਂ ਪੈਨਸ਼ਨਰਾਂ ਵੱਲੋਂ ਫਿ਼ਰੋਜ਼ਪੁਰ ਦੇ ਹਾਲਾਤਾਂ ਬਾਰੇ ਵੀ ਖੁੱਲ ਕੇ ਵਿਚਾਰਾਂ ਕੀਤੀਆਂ ਗਈਆਂ ਅਤੇ ਜਿ਼ਲ੍ਹਾ ਪ੍ਰਸ਼ਾਸਨ ਨੂੰ ਫਿ਼ਰੋਜ਼ਪੁਰ ਸੰਭਾਲਣ ਦੀ ਗੁਹਾਰ ਲਗਾਈ। ਮੁਜ਼ਾਹਰਾਕਾਰੀਆਂ ਨੇ ਮੰਗ ਕੀਤੀ ਕਿ ਸੂਬਾ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਉਪਰੋਕਤ ਮੰਗਾਂ ਤੁਰੰਤ ਮੰਨ ਕੇ ਲਾਗੂ ਕਰੇ ਤਾਂ ਜ਼ੋ ਮੁਲਾਜ਼ਮਾਂ ਦਾ ਰੋਹ ਸ਼ਾਂਤ ਹੋ ਸਕੇ। ਇਸ ਮੌਕੇ ਆਗੂਆਂ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਉਕਤ ਮੰਗਾਂ ਸਬੰਧੀ 20 ਅਗਸਤ ਦੀ ਮੀਟਿੰਗ ਵਿਚ ਕੋਈ ਸਾਰਥਕ ਫੈਸਲਾ ਨਾ ਕੀਤਾ ਤਾਂ ਜਥੇਬੰਦੀ ਵੱਲੋਂ ਸੂਬਾ ਪੱਧਰ ਤੇ ਤਿੱਖਾ ਸੰਘਰਸ਼ ਵਿੱਢਣ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। ਇਸ ਮੌਕੇ ਵਿਜੈ ਕੌੜਾ, ਮੁਹਿੰਦਰ ਸਿੰਘ, ਸਤੀਸ਼ ਠਾਕੁਰ, ਨਿਰਮਲ ਸਿੰਘ, ਪ੍ਰੀਤਮ ਸਿੰਘ, ਬਲਦੇਵ ਰਾਜ, ਬਲਦੇਵ ਸਿੰਘ, ਬਹਾਦਰ ਸਿੰਘ, ਪਰਮ ਬਹਿਲ, ਗੁਰਚਰਨ ਸਿੰਘ, ਸੁਰਿੰਦਰ ਮੌਂਗਾ ਅਤੇ ਪਵਨ ਕੁਮਾਰ ਸਮੇਤ ਵੱਡੀ ਗਿਣਤੀ ਪੈਨਸ਼ਨਰ ਅਤੇ ਭਰਾਤਰੀ ਜਥੇਬੰਦੀਆਂ ਦੇ ਆਗੂ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button