Punjab

ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ’ਚ ਕਰਵਾਇਆ ਭੌਤਿਕ ਵਿਗਿਆਨ ਵਿਸ਼ੇ ’ਤੇ ਲੈਕਚਰ

ਤਰਨਤਾਰਨ, 21 ਜੁਲਾਈ :  ਸ਼ਹੀਦ ਭਗਤ ਸਿੰਘ ਸਿੱਖਿਆ ਸੰਸਥਾਵਾਂ ਅਧੀਨ ਚੱਲ ਰਹੀ ਨਾਮਵਰ ਸਿੱਖਿਆ ਸੰਸਥਾ ਸੈਂਟਰਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਪੱਟੀ ’ਚ ਚੇਅਰਮੈਨ ਡਾ.ਰਾਜੇਸ਼ ਭਾਰਦਵਾਜ, ਮੈਨੇਜਿੰਗ ਡਾਇਰੈਕਟਰ ਕਮ ਪ੍ਰਿੰਸੀਪਲ ਡਾ. ਮਰਿਦੁਲਾ ਭਾਰਦਵਾਜ ਦੇ ਯਤਨਾਂ ਨਾਲ ਗਿਆਰ੍ਹਵੀਂ ਤੇ ਬਾਰ੍ਹਵੀਂ ਸਾਇੰਸ ਦੇ ਵਿਦਿਆਰਥੀਆਂ ਲਈ ਭੌਤਿਕ ਵਿਗਿਆਨ ਵਿਸ਼ੇ ਦੇ ਵਿਸ਼ੇਸ਼ ਲੈਕਚਰ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਫਿਜਿਕਸ ਵਿਭਾਗ ਦੇ ਸਾਬਕਾ ਅਧੀਨ ਤੇ ਸਤਿਅਮ ਇੰਸਟੀਚਿਊਟ ਰਾਮ ਤੀਰਥ ਦੇ ਪ੍ਰਿੰਸੀਪਲ ਡਾ. ਆਰ ਕੇ ਬੇਦੀ ਨੂੰ ਬੁਲਾਇਆ ਗਿਆ। ਜਿਨ੍ਹਾਂ ਨੇ ਇਲੈਕਟ੍ਰੀਸਿਟੀ ਅਤੇ ਇਸ ਨਾਲ ਸਬੰਧਤ ਸਾਰੇ ਹੀ ਪਹਿਲੂਆਂ ਨੂੰ ਛੂੰਹਦੇ ਹੋਏ ਵਿਦਿਆਰਥੀਆਂ ਨੂੰ ਬਹੁਤ ਹੀ ਸਰਲ ਤਰੀਕੇ ਨਾਲ ਸਮਝਾਇਆ। ਜਿਸ ਦਾ ਸਾਰੇ ਹੀ ਵਿਦਿਆਰਥੀਆਂ ਨੇ ਭਰਪੂਰ ਫਾਇਦਾ ਉਠਾਇਆ। ਡਾ. ਆਰ.ਕੇ. ਬੇਦੀ ਨੇ ਇਹ ਵੀ ਦੱਸਿਆ ਕਿ ਉਹ ਇਸ ਤਰ੍ਹਾਂ ਦੀਆਂ ਸੇਵਾਵਾਂ ਲਈ ਵਿਦਿਆਰਥੀਆਂ ਵਾਸਤੇ ਹਮੇਸ਼ਾ ਤੱਤਪਰ ਰਹਿਣਗੇ। ਇਸ ਸਬੰਧੀ ਡਾਇਰੈਕਟਰ ਸਤਿਅਮ ਭਾਰਦਵਾਜ ਅਤੇ ਸ਼ੁਭੀ ਭਾਰਦਵਾਜ ਨੇ ਦੱਸਿਆ ਕਿ ਅਸੀਂ ਵਿਦਿਆਰਥੀਆਂ ਲਈ ਇਸ ਤਰ੍ਹਾਂ ਦੇ ਮੌਕੇ ਪ੍ਰਦਾਨ ਕਰਦੇ ਰਹਿੰਦੇ ਹਾਂ ਕਿ ਵਿਦਿਆਰਥੀਆਂ ਦੇ ਗਿਆਨ ’ਚ ਵਾਧਾ ਹੋ ਸਕੇ। ਅੰਤ ’ਚ ਸਕੂਲ ਮੈਨੇਜਮੈਂਟ ਵੱਲੋਂ ਡਾ. ਆਰ.ਕੇ. ਬੇਦੀ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਐਡਮਿਨਿਸਟਰੇਟਰ ਨਰਿੰਦਰ ਸਿੰਘ, ਦਲਜੀਤ ਸਿੰਘ, ਮੰਜੂ ਬਾਲਾ, ਰੁਪਿੰਦਰ ਕੌਰ ਅਤੇ ਪ੍ਰਭੋਤ ਕੌਰ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button