
ਫ਼ਿਰੋਜ਼ਪੁਰ, 28 ਨਵੰਬਰ (ਬਾਲ ਕਿਸ਼ਨ)–ਸੈਨੇਟ ਚੋਣਾਂ ਦੀ ਪ੍ਰਵਾਨਗੀ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਝੁਕਣ ’ਤੇ ਸੰਘਰਸ਼ਸ਼ੀਲ ਵਿਦਿਆਰਥੀਆਂ ਤੇ ਸਮੂਹ ਪੰਜਾਬੀਆਂ ਨੂੰ ਅਸੀਂ ਵਧਾਈ ਦਿੰਦੇ ਹਾਂ। ਇਹ ਜਿੱਤ ਮੋੜ ਲੋਕਤੰਤਰ, ਵਿਦਿਆਰਥੀ ਏਕਤਾ ਤੇ ਹੱਕਾਂ ਲਈ ਲੜਨ ਵਾਲੇ ਨੌਜਵਾਨਾਂ ਦੀ ਹਿੰਮਤ ਦੀ ਜਿੱਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਿਕ ਸੋਈ ਜ਼ਿਲ੍ਹਾ ਪ੍ਰਧਾਨ ਸੋਸ਼ਲ ਮੀਡੀਆ ਵਿੰਗ ਪੰਜਾਬ ਕਾਂਗਰਸ (ਫ਼ਿਰੋਜ਼ਪੁਰ) ਨੇ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਇਹ ਲਗਾਏ ਗਏ ਹੁਕਮ ਨੌਜਵਾਨਾਂ ਦੀ ਆਵਾਜ਼ ਨੂੰ ਦਬਾ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬ ਦੀ ਸੀ ਅਤੇ ਪੰਜਾਬ ਦੀ ਹੀ ਰਹੇਗੀ। ਦੇਸ਼ ਦੇ ਉਪ ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਦੇ ਕੁਲਪਤੀ ਵੱਲੋਂ ਚੋਣਾਂ ਨੂੰ ਦਿੱਤੀ ਪ੍ਰਵਾਨਗੀ ਸਵਾਗਤਯੋਗ ਫ਼ੈਸਲਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਪ੍ਰੀਕ੍ਰਿਆਵਾਂ ਸਮੇਂ ਸਿਰ, ਪਾਰਦਰਸ਼ਤਾ ਤੇ ਇਮਾਨਦਾਰੀ ਨਾਲ ਚੱਲਦੀਆਂ ਹਨ ਤਾਂ ਹੀ ਦੇਸ਼ ਮਜ਼ਬੂਤ ਲੋਕਤੰਤਰ ਬਣਦਾ ਹੈ।

ਮਾਨਿਕ ਸੋਈ



