Punjab

ਸੈਰ ਕਰਨ ਗਿਆ ਮਹਾਵੀਰ ਲਾਸ਼ ਬਣ ਕੇ ਘਰ ਪਰਤਿਆ…! ਪਰਿਵਾਰ ਨੇ ਕਿਹਾ- ਸਾਡੇ ਮੁੰਡੇ ਦਾ ਕਤਲ ਹੋਇਆ

ਤਰਨਤਾਰਨ, 1 ਜੂਨ 2025- ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਸੁਰ ਸਿੰਘ ਵਿਖੇ ਇੱਕ ਨੌਜਵਾਨ ਦੀ ਜੋ ਘਰ ਤੋਂ ਸੈਰ ਕਰਨ ਗਿਆ ਸੀ ਉਸ ਦੀ ਭੇਦ ਭਰੇ ਹਾਲਾਤਾਂ ਵਿੱਚ ਪਿੰਡ ਦੇ ਹੀ ਇੱਕ ਖਾਲੀ ਜਗ੍ਹਾ ਤੋਂ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰਿਕ ਮੈਂਬਰਾਂ ਨੇ ਨੌਜਵਾਨ ਦਾ ਕਤਲ ਹੋਣ ਦਾ ਸ਼ੱਕ ਜਤਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ 22 ਸਾਲਾ ਨੌਜਵਾਨ ਮਹਾਵੀਰ ਸਿੰਘ ਦੇ ਪਿਤਾ ਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੇਰ ਰਾਤ ਉਹਨਾਂ ਦਾ ਲੜਕਾ ਮਹਾਵੀਰ ਸਿੰਘ ਰੋਟੀ ਪਾਣੀ ਖਾ ਕੇ ਘਰੋਂ ਸੈਰ ਕਰਨ ਲਈ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ ਅਤੇ ਉਹਨਾਂ ਨੂੰ ਸਵੇਰੇ ਕਿਸੇ ਵਿਅਕਤੀ ਨੇ ਫੋਨ ਕੀਤਾ ਕਿ ਉਹਨਾਂ ਦੇ ਲੜਕੇ ਦੀ ਲਾਸ਼ ਸੁਰ ਸਿੰਘ ਦੇ ਇੱਕ ਖਾਲੀ ਪਲਾਟ ਵਿੱਚ ਪਈ ਹੈ। ਜਿਸ ਤੋਂ ਬਾਅਦ ਉਹਨਾਂ ਉੱਥੇ ਜਾ ਕੇ ਵੇਖਿਆ ਤਾਂ ਮਹਾਂਵੀਰ ਸਿੰਘ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਹੋਈ ਸੀ ਅਤੇ ਉਸਦੇ ਸਰੀਰ ਤੇ ਨੀਲ ਦੇ ਨਿਸ਼ਾਨ ਪਏ ਹੋਏ ਸਨ, ਜਿਸ ਤੋਂ ਸਾਫ ਪਤਾ ਚੱਲ ਰਿਹਾ ਸੀ ਕਿ ਮਹਾਂਵੀਰ ਸਿੰਘ ਦੀ ਕਿਸੇ ਵਿਅਕਤੀਆਂ ਵੱਲੋਂ ਬੇਰਹਿਮੀ ਨਾਲ ਕੁੱਟ ਕੁੱਟ ਕੇ ਹੱਤਿਆ ਕੀਤੀ ਗਈ ਹੈ। ਪੀੜਤ ਪਰਿਵਾਰ ਨੇ ਦੱਸਿਆ ਕਿ ਮਹਾਂਵੀਰ ਸਿੰਘ ਦੀ ਕੁੱਟਦਿਆਂ ਦੀ ਵੀਡੀਓ ਵੀ ਉਹਨਾਂ ਦੇ ਹੱਥ ਲੱਗੀ ਹੈ ਜੋ ਉਹਨਾਂ ਵੱਲੋਂ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੀੜਤ ਪਰਿਵਾਰ ਨੇ ਮੰਗ ਕੀਤੀ ਹੈ ਕਿ ਉਹਨਾਂ ਦੇ ਨੌਜਵਾਨ ਲੜਕੇ ਦਾ ਕਤਲ ਕਰਨ ਵਾਲਿਆਂ ਤੇ ਬਣਦੀ ਕਾਰਵਾਈ ਕੀਤੀ ਜਾਵੇ। ਉਧਰ ਮੌਕੇ ਤੇ ਪਹੁੰਚੀ ਥਾਣਾ ਭਿੱਖੀਵਿੰਡ ਪੁਲਿਸ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button