Punjab

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸਜਾਇਆ ਅਲੌਕਿਕ ਨਗਰ ਕੀਰਤਨ

ਵੱਡੀ ਗਿਣਤੀ 'ਚ ਸੰਗਤਾਂ ਨੇ ਕੀਤੀ ਸ਼ਿਰਕਤ

ਸੁਲਤਾਨਪੁਰ ਲੋਧੀ, 29 ਅਗਸਤ : ਪਹਿਲੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ 538ਵੇਂ ਵਿਆਹ ਪੁਰਬ ਦੇ ਸੰਬੰਧ ਵਿੱਚ ਅਲੌਕਿਕ ਨਗਰ ਕੀਰਤਨ ਇਤਿਹਾਸਿਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਇਆ ਗਿਆ। ਇਸ ਮੌਕੇ ਉਚੇਚੇ ਤੌਰ ਤੇ ਪੁੱਜੇ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸਮੂਹ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਸਮੁੱਚੀ ਲੁਕਾਈ ਨੂੰ ਏਕਤਾ ਵਿੱਚ ਪਰੋਇਆ ਅਤੇ ਸਾਨੂੰ ਹੱਕ ਤੇ ਸੱਚ ਦੇ ਮਾਰਗ ਤੇ ਚੱਲਣ ਦਾ ਸੁਨੇਹਾ ਦਿੱਤਾ। ਨਗਰ ਕੀਰਤਨ ਮੌਕੇ ਆਰੰਭਤਾ ਦੀ ਅਰਦਾਸ ਹੈਡ ਗ੍ਰੰਥੀ ਭਾਈ ਸਤਨਾਮ ਸਿੰਘ ਵੱਲੋਂ ਕੀਤੀ ਗਈ। ਮੁੱਖਵਾਕ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਪਾਲਕੀ ਸਾਹਿਬ ਵਿੱਚ ਐਸਜੀਪੀਸੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲ ਵੱਲੋਂ ਸੁਸ਼ੋਭਿਤ ਕੀਤਾ ਗਿਆ। ਨਗਰ ਕੀਰਤਨ ਵਿੱਚ ਗੱਤਕਾ ਪਾਰਟੀਆਂ ਵੱਲੋਂ ਆਪਣੀ ਕਲਾ ਦੇ ਜੌਹਰ ਵਿਖਾਏ ਗਏ। ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ਤੇ ਫੁੱਲਾਂ ਦੀ ਵਰਖਾ ਕਰਕੇ ਸਮੁੱਚੇ ਇਲਾਕੇ ਦੀਆਂ ਸੰਗਤਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਨਗਰ ਕੀਰਤਨ ਵਿਚ ਧਾਰਮਿਕ ਜਥੇਬੰਦੀਆਂ ਅਤੇ ਸਭਾ ਸੁਸਾਇਟੀਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਜਾ ਰਿਹਾ ਸੀ। ਵਿਸ਼ੇਸ਼ ਪੰਜਾਬੀ ਬੈਂਡ ਧਾਰਮਿਕ ਧੁੰਨਾਂ ਬਿਖੇਰ ਰਿਹਾ ਸੀ। ਇਸ ਮੌਕੇ ਇਲਾਕੇ ਭਰ ਦੀਆਂ ਸਭਾ ਸੁਸਾਇਟੀਆਂ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ। ਇਸ ਮੌਕੇ ਨਗਰ ਕੀਰਤਨ ਵਿੱਚ ਪਹੁੰਚੀਆਂ ਵੱਖ-ਵੱਖ ਸ਼ਖਸ਼ੀਅਤਾਂ ਦਾ ਪ੍ਰਬੰਧਕਾਂ ਵੱਲੋਂ ਸਿਰੋਪਾਓ ਦੇ ਕੇ ਵਿਸ਼ੇਸ਼ ਸਨਮਾਨ ਕੀਤਾ ਗਿਆ।

Related Articles

Leave a Reply

Your email address will not be published. Required fields are marked *

Back to top button