Punjab

ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸੰਬੰਧ ‘ਚ ਭਲਕੇ ਜ਼ਿਲ੍ਹਾ ਪਠਾਨਕੋਟ ‘ਚ ਅੱਧੀ ਛੁੱਟੀ ਘੋਸ਼ਿਤ

ਪਠਾਨਕੋਟ, 9 ਫਰਵਰੀ– ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਉਤਸਵ ਦੇ ਸਬੰਧ ਵਿਚ ਮਿਤੀ 10.02.2025 ਨੂੰ ਸ੍ਰੀ ਗੁਰੂ ਰਵਿਦਾਸ ਸਭਾ ਪਠਾਨਕੋਟ ਅਤੇ ਡੇਰਾ ਸੁਆਮੀ ਜਗਤ ਗਿਰੀ ਟਰੱਸਟ, ਪਠਾਨਕੋਟ ਵਲੋਂ ਪਠਾਨਕੋਟ ਸ਼ਹਿਰ ਵਿਚ ਵਿਸ਼ਾਲ ਸ਼ੋਭਾ ਯਾਤਰਾ ਕੱਢੀ ਜਾ ਰਹੀ ਹੈ। ਸ਼ੋਭਾ ਯਾਤਰਾ ਕਰਕੇ ਸ਼ਹਿਰ ਦੇ ਟਰੈਫਿਕ ਦੇ ਕਈ ਰੂਟ ਡਾਈਵਰਟ ਕੀਤੇ ਗਏ ਹਨ। ਇਸ ਲਈ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਜ਼ਿਲ੍ਹਾ ਪਠਾਨਕੋਟ ਦੀ ਹਦੂਦ ਅੰਦਰ ਆਉਂਦੇ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ, ਕਾਲਜਾਂ ਵਿਚ ਮਿਤੀ 10.02.2025 ਨੂੰ ਅੱਧੇ ਦਿਨ ਦੀ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਉਕਤ ਜਾਣਕਾਰੀ ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉੱਪਲ ਨੇ ਦਿੰਦੇ ਹੋਏ ਦੱਸਿਆ ਕਿ ਇਥੇ ਇਹ ਸਪੱਸ਼ਟ ਕੀਤਾ ਜਾਂਦਾ ਹੈ ਕਿ ਜਿਨ੍ਹਾਂ ਸਕੂਲਾਂ/ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ ਉਕਤ ਮਿਤੀ ਉਤੇ ਨਿਰਧਾਰਿਤ ਹਨ, ਉਨ੍ਹਾਂ ਸਕੂਲਾਂ/ਕਾਲਜਾਂ ਉਤੇ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ

Related Articles

Leave a Reply

Your email address will not be published. Required fields are marked *

Back to top button