Punjab

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਜੈਕਾਰਿਆਂ ਦੀ ਗੂੰਜ ‘ਚ ਆਰੰਭ

ਜਲੰਧਰ, 11 ਫਰਵਰੀ- ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋਭਾ ਯਾਤਰਾ ਜੈਕਾਰਿਆਂ ਦੀ ਗੂੰਜ ਵਿਚ ਸ੍ਰੀ ਗੁਰੂ ਰਵਿਦਾਸ ਧਾਮ ਬੂਟਾ ਮੰਡੀ ਤੋਂ ਆਰੰਭ ਹੋ ਗਈ। ਸ਼ੋਭਾ ਯਾਤਰਾ ਵਿਚ ਹਿੱਸਾ ਲੈਣ ਲਈ ਸ਼ਰਧਾਲੂਆਂ ਦਾ ਹੜ੍ਹ ਉਮੜਿਆ ਹੋਇਆ ਹੈ।
ਇਹ ਰਹੇਗਾ ਸ਼ੋਭਾ ਯਾਤਰਾ ਲਈ ਰੂਟ ਪਲਾਨ

ਕਮਿਸ਼ਨਰੇਟ ਪੁਲਿਸ ਨੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਤੇ ਸ਼ੋਭਾ ਯਾਤਰਾ ਲਈ ਰੂਟ ਪਲਾਨ ਜਾਰੀ ਕੀਤਾ। ਸਤਿਗੁਰੂ ਰਵਿਦਾਸ ਧਾਮ, ਬੂਟਾ ਮੰਡੀ, ਨਕੋਦਰ ਰੋਡ, ਜਲੰਧਰ ਵਿਖੇ ਪ੍ਰਕਾਸ਼ ਪੁਰਬ ਮੌਕੇ ਮਨਾਏ ਜਾਣ ਵਾਲੇ ਸਮਾਗਮਾਂ ਦੌਰਾਨ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਜਲੰਧਰ ਬੱਸ ਸਟੈਂਡ ਤੇ ਆਸ-ਪਾਸ ਦੇ ਇਲਾਕਿਆਂ ’ਚ ਟ੍ਰੈਫਿਕ ’ਚ ਬਦਲਾਅ ਕੀਤੇ ਗਏ ਹਨ।

ਸ਼ੋਭਾ ਯਾਤਰਾ ਦਾ ਰੂਟ

ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ ਤੋਂ ਗੁਰੂ ਰਵਿਦਾਸ ਚੌਕ, ਨਕੋਦਰ ਚੌਕ, ਜੋਤੀ ਚੌਕ, ਪੀਐੱਨਬੀ ਚੌਕ, ਮਿਲਾਪ ਚੌਕ, ਸ਼ਹੀਦ ਭਗਤ ਸਿੰਘ ਚੌਕ, ਅੱਡਾ ਹੁਸ਼ਿਆਰਪੁਰ ਚੌਕ, ਮਾਈ ਹੀਰਾ ਗੇਟ, ਪਟੇਲ ਚੌਕ, ਸਬਜ਼ੀ ਮੰਡੀ ਚੌਕ, ਬਸਤੀ ਅੱਡਾ ਵਾਲਾ ਚੌਕ, ਭਗਵਾਨ ਵਾਲਾ ਚੌਕ, ਭਗਤੀ ਚੌਕ ਚੌਂਕ, ਸਤਿਗੁਰੂ ਰਵਿਦਾਸ ਧਾਮ ਬੂਟਾ ਮੰਡੀ।

Related Articles

Leave a Reply

Your email address will not be published. Required fields are marked *

Back to top button