ਸ੍ਰੀ ਸੁਮੀਤ ਮਲਹੋਤਰਾ, ਜ਼ਿਲ੍ਹਾ ਅਤੇ ਸੈੈਸ਼ਨ ਜੱਜ, ਫਿਰੋਜਪੁਰ ਵੱਲੋਂ ਹੜ੍ਹ ਪੀੜ੍ਹਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਗਈ

ਬਾਲ ਕਿਸ਼ਨ
ਫਿਰੋਜਪੁਰ 10 ਸਤੰਬਰ 2025: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ—ਕਮ—ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਜੀ ਦੇ ਦਿਸ਼ਾ—ਨਿਰਦੇਸ਼ਾਂ ਅਨੁਸਾਰ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਆਪਣੀ ਸਾਰੀ ਟੀਮ ਨਾਲ ਹੜ੍ਹ ਪੀੜਤ ਪਰਿਵਾਰਾਂ ਨੂੰ ਪਿੰਡ ਗੱਟੀ ਰਾਜੋ ਕੇ ਵਿਖੇ ਰਾਹਤ ਸਮੱਗਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਤੇ ਮੈਡਮ ਅਨੁਰਾਧਾ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੀ ਮੌਜੂਦ ਸਨ। ਮਾਨਯੋਗ ਸੈਸ਼ਨ ਜੱਜ ਸਾਹਿਬ ਵੱਲੋਂ ਆਪ ਖੁਦ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ ਅਤੇ ਉਹਨਾਂ ਨੂੰ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਹਮੇਸ਼ਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਉਹਨਾਂ ਨੂੰ ਸਰਕਾਰ ਪਾਸੋਂ ਬਣਦਾ ਮੁਆਵਜਾ ਦਿਵਾਉਣ ਵਿੱਚ ਵੀ ਮਦਦ ਕਰੇਗੀ। ਇਸ ਤੋਂ ਇਲਾਵਾ ਜੱਜ ਸਾਹਿਬ ਨੇ ਦੱਸਿਆ ਕਿ ਕਿਸੇ ਵੀ ਚੀਜ ਦੀ ਜਰੂਰਤ ਜਾਂ ਫਿਰ ਕੋਈ ਸੂਚਨਾ ਦੇਣ ਲਈ ਸਾਨੂੰ ਦਫਤਰ ਦੇ ਟੈਲੀਫੋਨ ਨੰਬਰ 01632—235034 ਅਤੇ ਟੋਲ ਫ੍ਰੀ ਨੰਬਰ 15100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।



