Punjab

ਸ੍ਰੀ ਹਰਿਮੰਦਰ ਸਾਹਿਬ ਦੀ AI-ਜਨਰੇਟਿਡ ਇਤਰਾਜ਼ਯੋਗ ਵੀਡੀਓ ਮਾਮਲੇ ‘ਚ FIR ਦਰਜ

ਮੁੰਬਈ ਪੁਲਿਸ ਨੇ ਦਿੱਤਾ ਸਖ਼ਤ ਕਾਰਵਾਈ ਦਾ ਭਰੋਸਾ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 23 ਅਗਸਤ : ਮੁੰਬਈ ਪੁਲਿਸ ਨੇ ਸ਼੍ਰੀ ਹਰਿਮੰਦਰ ਸਾਹਿਬ ‘ਤੇ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰ ਕੇ ਬਣਾਈ ਗਈ ਇਤਰਾਜ਼ਯੋਗ ਵੀਡੀਓ ਦੇ ਮਾਮਲੇ ‘ਚ ਐਫਆਈਆਰ ਦਰਜ ਕੀਤੀ ਹੈ। ਇਸ ਵੀਡੀਓ ‘ਚ ਦਰਬਾਰ ਸਾਹਿਬ ਨੂੰ ਢਹਿੰਦੇ ਤੇ ਪਾਣੀ ‘ਚ ਵਹਿੰਦੇ ਹੋਏ ਦਿਖਾਇਆ ਗਿਆ ਹੈ ਜਿਸ ਨਾਲ ਸਿੱਖ ਸਮਾਜ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਮੁੰਬਈ ਪੁਲਿਸ ਨੇ ਇਸ ਮਾਮਲੇ ‘ਚ ਤੁਰੰਤ ਕਾਰਵਾਈ ਕਰਦਿਆਂ ਐਫਆਈਆਰ ਨੰਬਰ 30/25 ਦਰਜ ਕੀਤੀ ਹੈ, ਜਿਸ ਵਿਚ ਭਾਰਤੀ ਦੰਡ ਸੰਹਿਤਾ ਦੀ ਧਾਰਾ 299 ਆਰ/ਡੀਬਲਯੂ ਅਤੇ ਆਈਟੀ ਐਕਟ ਦੀ ਧਾਰਾ 67 ਤਹਿਤ ਕਾਰਵਾਈ ਸ਼ੁਰੂ ਕੀਤੀ ਗਈ ਹੈ।ਮਹਾਰਾਸ਼ਟਰ ਸਾਈਬਰ ਵਿਭਾਗ ਦੀ ਵਿਸ਼ੇਸ਼ ਆਈਜੀ ਯਸ਼ਵੀ ਯਾਦਵ ਨੇ ਇਸ ਮਾਮਲੇ ‘ਚ ਸਿੱਖ ਆਗੂਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੱਸਿਆ ਕਿ ਇਹ ਮਾਮਲਾ ਮਾਡਲ ਸਾਈਬਰ ਪੁਲਿਸ ਸਟੇਸ਼ਨ, ਮੁੰਬਈ ‘ਚ ਸਥਾਨਕ ਨਿਵਾਸੀ ਗੁਰਸੇਵ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਕੀਤਾ ਗਿਆ ਹੈ। ਮਾਮਲੇ ਦੀ ਨਿਰਪੱਖ ਜਾਂਚ ਦਾ ਭਰੋਸਾ ਦਿੱਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button