
ਅੰਮ੍ਰਿਤਸਰ, 2 ਜਨਵਰੀ : ਸਾਬਕਾ ਕੇਂਦਰੀ ਮੰਤਰੀ ਤੇ ਚੰਡੀਗੜ੍ਹ ਤੋਂ ਸੰਸਦ ਮੈਂਬਰ ਮਨੀਸ਼ ਤਿਵਾੜੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਮੀਡੀਆ ਨਾਲ ਗੱਲਬਾਤ ਕਰਦਿਆਂ ਤਿਵਾੜੀ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਹੈ ਤਾਂ ਜੋ ਸਾਲ 2026 ਦੁਨੀਆ, ਦੇਸ਼ ਤੇ ਖਾਸ ਕਰ ਕੇ ਪੰਜਾਬ ਲਈ ਖੁਸ਼ਹਾਲੀ ਲਿਆਵੇ। ਇਸ ਦੌਰਾਨ ਸਾਬਕਾ ਵਿਧਾਇਕ ਸੁਨੀਲ ਦੱਤੀ ਤੇ ਜੁਗਲ ਕਿਸ਼ੋਰ ਸ਼ਰਮਾ, ਜ਼ਿਲ੍ਹਾ ਕਾਂਗਰਸ ਅੰਮ੍ਰਿਤਸਰ ਦੇ ਪ੍ਰਧਾਨ ਸੌਰਭ ਮਦਾਨ, ਸੰਸਦ ਮੈਂਬਰ ਗੁਰਜੀਤ ਔਜਲਾ ਦੇ ਓਐੱਸਡੀ ਨਿਤਿਨ ਅਰੋੜਾ ਤੇ ਜ਼ਿਲ੍ਹਾ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਵੀ ਮੌਜੂਦ ਸਨ।



