Punjab

ਸੜਕ ਕਿਨਾਰੇ ਖੜ੍ਹੀ ਬੋਲੈਰੋ ਕਾਰ ਨੂੰ ਲੱਗੀ ਅੱਗ, ਫਾਇਰ ਬ੍ਰਿਗੇਡ ਟੀਮ ਨੇ ਕੀਤਾ ਬਚਾਅ

ਕਪੂਰਥਲਾ, 27 ਜੁਲਾਈ : ਕਪੂਰਥਲਾ ਅੰਮ੍ਰਿਤਸਰ ਰੋਡ ‘ਤੇ ਸੜਕ ਦੇ ਕਿਨਾਰੇ ਖੜ੍ਹੀ ਇੱਕ ਬੋਲੈਰੋ ਕਾਰ ਨੂੰ ਦੁਪਹਿਰ ਵੇਲੇ ਅਚਾਨਕ ਅੱਗ ਲੱਗ ਗਈ। ਇਸ ਘਟਨਾ ਵਿੱਚ ਕਾਰ ਦਾ ਬਹੁਤ ਸਾਰਾ ਹਿੱਸਾ ਸੜ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਚਲਾ ਕੇ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਦੀ ਪੁਸ਼ਟੀ ਕਰਦੇ ਹੋਏ ਫਾਇਰ ਬ੍ਰਿਗੇਡ ਦੇ ਅਧਿਕਾਰੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਦੁਪਹਿਰ ਵੇਲੇ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਅਤੇ 20 ਮਿੰਟਾਂ ਵਿੱਚ ਅੱਗ ‘ਤੇ ਕਾਬੂ ਪਾ ਲਿਆ ਗਿਆ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਫਾਇਰ ਅਫਸਰ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੁਰਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਝੱਲ ਠੀਕਰੀਵਾਲ, ਜੋ ਬੋਲੈਰੋ ਕਾਰ ਨੰਬਰ (PB-02-CP-7634) ਵਿੱਚ ਸਵਾਰ ਸੀ, ਕਿਸੇ ਕੰਮ ਲਈ ਕਪੂਰਥਲਾ ਦੇ ਅੰਮ੍ਰਿਤਸਰ ਰੋਡ ‘ਤੇ ਆਇਆ ਸੀ ਅਤੇ ਸੜਕ ਦੇ ਕਿਨਾਰੇ ਕਾਰ ਖੜ੍ਹੀ ਕਰਨ ਤੋਂ ਬਾਅਦ ਨੇੜੇ ਦੀ ਇੱਕ ਦੁਕਾਨ ‘ਤੇ ਚਲਾ ਗਿਆ। ਥੋੜ੍ਹੀ ਦੇਰ ਵਿੱਚ ਹੀ ਕਾਰ ਨੂੰ ਅਚਾਨਕ ਅੱਗ ਲੱਗ ਗਈ। ਇਸ ਬਾਰੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ਤੋਂ ਬਾਅਦ ਫਾਇਰ ਬ੍ਰਿਗੇਡ ਦੇ 5 ਮੈਂਬਰਾਂ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਮੰਨਿਆ ਜਾ ਰਿਹਾ ਹੈ ਕਿ ਇਹ ਘਟਨਾ ਸ਼ਾਰਟ ਸਰਕਟ ਕਾਰਨ ਵਾਪਰੀ ਹੈ।

Related Articles

Leave a Reply

Your email address will not be published. Required fields are marked *

Back to top button