ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ; ਉਲੰਘਣਾ ਕਰਨ ਵਾਲਿਆਂ ‘ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ : ਏ.ਟੀ.ਓ.
ਸਹਾਇਕ ਟਰਾਂਸਪੋਰਟ ਅਫ਼ਸਰ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਸੜਕ ਸੁਰੱਖਿਆ ਸੰਬੰਧੀ ਮੀਟਿੰਗ

ਜਸਵਿੰਦਰ ਸਿੰਘ ਸੰਧੂ
ਫ਼ਿਰੋਜ਼ਪੁਰ, 17 ਫ਼ਰਵਰੀ- ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਛੋਟਾ ਹਾਥੀ ਯੂਨੀਅਨ ਪਿਕ ਅਪ ਯੂਨੀਅਨ, ਕੈੰਟਰ ਯੂਨੀਅਨ ਫਿਰੋਜ਼ਪੁਰ ਦੇ ਨੁਮਾਇੰਦਿਆਂ ਨਾਲ ਦਫਤਰ ਰਿਜਨਲ ਟਰਾਸਪੋਰਟ ਫਿਰੋਜ਼ਪੁਰ ਵਿਖੇ ਮੀਟਿੰਗ ਕੀਤੀ ਗਈ।ਸਹਾਇਕ ਟਰਾਂਸਪੋਰਟ ਅਫ਼ਸਰ ਫ਼ਿਰੋਜ਼ਪੁਰ ਰਾਕੇਸ਼ ਕੁਮਾਰ ਬਾਂਸਲ ਵੱਲੋ ਮੀਟਿੰਗ ਵਿੱਚ ਸੰਬੰਧਤਾਂ ਨੂੰ ਸੜਕ ਸੁਰਖਿਆ ਅਧੀਨ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ। ਉਨ੍ਹਾਂ ਹਦਾਇਤ ਕੀਤੀ ਕਿ ਸੜਕ ਯਾਤਾਯਾਤ ਨਿਯਮਾਂ ਦੀ ਪਾਲਣਾ ਕੀਤੀ ਜਾਵੇ, ਉਵਰਸਪੀਡ, ਉਵਰਲੋਡ ਵਹੀਕਲ ਨਾ ਚਲਾਇਆ ਜਾਵੇ ਅਤੇ ਆਪਣੇ ਕਾਗਜ ਪੱਤਰ ਵੀ ਪੂਰੇ ਰੱਖੇ ਜਾਣ। ਸੰਬੰਧਤ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਸਰਕਾਰ ਵੱਲੋਂ ਸੜਕ ਸੁਰੱਖਿਆ ਅਧੀਨ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇਗੀ। ਸਹਾਇਕ ਟਰਾਂਸਪੋਰਟ ਅਫ਼ਸਰ ਨੇ ਵਾਹਨ ਚਾਲਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਸੜਕ ਸੁਰੱਖਿਆ ਸੰਬੰਧੀ ਸਰਕਾਰ ਵੱਲੋ ਜਾਰੀ ਹਦਾਇਤਾਂ ਦੀ ਪਾਲਣਾ ਨਹੀਂ ਕੀਤੀ ਜਾਂਦੀ ਤਾਂ ਉਨ੍ਹਾਂ ਖਿਲਾਫ਼ ਸਖਤੀ ਨਾਲ ਮੋਟਰ ਵਹੀਕਲ ਐਕਟ 1988 ਅਧੀਨ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਮੀਟਿੰਗ ਵਿੱਚ ਟਰਾਂਸਪੋਰਟ ਵਿਭਾਗ ਤੋਂ ਅੰਕੁਸ਼, ਰਾਜ ਕੁਮਾਰ ਥਾਣੇਦਾਰ ਅਤੇ ਛੋਟਾ ਹਾਥੀ ਯੂਨੀਅਨ ਤੋਂ ਜਸਬੀਰ ਸਿੰਘ, ਗੁਰਮੀਤ ਸਿੰਘ, ਪਿੱਕ ਅਪ ਮਹਿੰਦਰਾ ਬੈਲੋਰੋ ਯੂਨੀਅਨ ਤੋ ਰਾਜਾ, ਦਰਸ਼ਨ ਸਿੰਘ, ਕੈਂਟਰ ਯੂਨੀਅਨ ਤੋਂ ਬਲਵੀਰ ਸਿੰਘ, ਜਗਰਾਜ ਸਿੰਘ, ਮਨੋਹਰ ਲਾਲ ਆਦਿ ਹਾਜਰ ਸਨ।



