
ਫ਼ਿਰੋਜ਼ਪੁਰ 19 ਮਾਰਚ (ਬਾਲ ਕਿਸ਼ਨ)– ਜ਼ੀਰਾ ਦੇ ਅਧੀਨ ਆਉਂਦ ਪਿੰਡ ਬਘੇਲੇ ਵਾਲਾ ਵਿਖੇ ਹੋਏ ਸੜਕ ਹਾਦਸੇ ਵਿਚ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਦਰ ਜ਼ੀਰਾ ਪੁਲਿਸ ਨੇ ਅਣਪਛਾਤੇ ਵਹੀਕਲ ਚਾਲਕ ਖਿਲਾਫ 106 (1) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਜੀਤ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਬਘੇਲੇ ਵਾਲਾ ਨੇ ਦੱਸਿਆ ਕਿ ਕਿਸੇ ਅਣਪਛਾਤੇ ਵਹੀਕਲ ਚਾਲਕ ਵੱਲੋਂ ਲਾਪ੍ਰਵਾਹੀ ਤੇ ਤੇਜ਼ ਰਫਤਾਰ ਨਾਲ ਇਕ ਅਣਪਛਾਤੇ ਵਿਅਕਤੀ ਨੂੰ ਫੇਟ ਮਾਰੀ ਸੀ, ਜਿਸ ਨਾਲ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ। ਇਸ ਮਾਮਲੇ ਦੀ ਪੜਤਾਲ ਕਰ ਰਹੇ ਸਹਾਇਕ ਥਾਣੇਦਾਰ ਅਨਵਰ ਮਸੀਹ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਹੀਕਲ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



