
ਫਿਰੋਜ਼ਪੁਰ, 12 ਫਰਵਰੀ (ਬਾਲ ਕਿਸ਼ਨ)- ਕੁੱਲਗੜ੍ਹੀ ਦੇ ਅਧੀਨ ਆਉਂਦੇ ਪੈਂਗ ਪੁਆਇੰਟ ਰੈਸਟੋਰੈਂਟ ਦੇ ਕੋਲ ਹੋਏ ਸੜਕ ਹਾਦਸੇ ਵਿਚ ਦੋ ਭਰਾਵਾਂ ਦੇ ਜ਼ਖਮੀਂ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਕੁੱਲਗੜ੍ਹੀ ਪੁਲਿਸ ਨੇ ਕਾਰ ਚਾਲਕ ਖਿਲਾਫ 281, 125 (ਏ), 125 (ਬੀ), 324 (4) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦਿਲਬਾਗ ਸਿੰਘ ਪੁੱਤਰ ਫਕੀਰ ਸਿੰਘ ਵਾਸੀ ਪਿੰਡ ਮਿਸ਼ਰੀ ਵਾਲਾ ਨੇ ਦੱਸਿਆ ਕਿ ਮਿਤੀ 9 ਫਰਵਰੀ 2025 ਨੂੰ ਉਹ ਤੇ ਉਸ ਦਾ ਭਰਾ ਸਤਨਾਮ ਸਿੰਘ ਆਪਣੇ ਮੋਟਰਸਾਈਕਲ ਨੂੰ ਅੱਡਾ ਕੁੱਲਗੜ੍ਹੀ ਤੋਂ ਠੀਕ ਕਰਵਾ ਕੇ ਆਪਣੀ ਨਿੱਜੀ ਕੰਮ ਲਈ ਪਿੰਡ ਭੜਾਣਾ ਨੂੰ ਜਾ ਰਹੇ ਸੀ। ਜਦ ਉਹ ਪੈਂਗ ਪੁਆਇੰਟ ਰੈਸਟੋਰੈਂਟ ਪਾਸ ਪੁੱਜੇ ਤਾਂ ਇਕ ਕਾਰ ਆਈ-10 ਜਿਸ ਨੂੰ ਦੋਸ਼ੀ ਵਿਨੋਦ ਕੁਮਾਰ ਪੁੱਤਰ ਭਿਵਾਨੀ ਸ਼ੰਕਰ ਵਾਸੀ ਬੇਦੀ ਕਾਲੌਨੀ ਮੱਲਾਂਵਾਲਾ ਰੋਡ ਫਿਰੋਜ਼ਪੁਰ ਚਲਾ ਰਿਹਾ ਸੀ, ਜਿਸ ਨੇ ਕਾਰ ਤੇਜ਼ ਰਫਤਾਰ ਤੇ ਲਾਪ੍ਰਵਾਹੀ ਨਾਲ ਲਿਅਆ ਕੇ ਉਨ੍ਹਾਂ ਦੇ ਮੋਟਰਸਾਈਕਲ ਵਿਚ ਮਾਰੀ। ਇਸ ਹਾਦਸੇ ਵਿਚ ਉਹ ਤੇ ਉਸ ਦਾ ਭਰਾ ਸਤਨਾਮ ਸਿੰਘ ਦੇ ਪੱਟ ਟੁੱਟ ਗਏ ਤੇ ਹੋਰ ਸੱਟਾਂ ਲੱਗੀਆਂ। ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਇਲਾਜ ਰਾਜੀਵ ਹਸਪਤਾਲ ਮੋਗਾ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਨਿਰਮਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



