Punjab

ਸੜਕ ਹਾਦਸੇ ’ਚ ਦੋ ਮੋਟਰਸਾਈਕਲ ਸਵਾਰਾਂ ਦੀ ਮੌਤ

ਸੁਨਾਮ ਊਧਮ ਸਿੰਘ ਵਾਲਾ, ਚੀਮਾ ਮੰਡੀ (ਸੰਗਰੂਰ), 24 ਫਰਵਰੀ- ਬੀਤੀ ਸ਼ਾਮ ਸੁਨਾਮ-ਮਾਨਸਾ ਸੜਕ ’ਤੇ ਪਿੰਡ ਚੀਮਾ ਨੇੜੇ ਹੋਏ ਹਾਦਸੇ ’ਚ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕਾਂ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਚੀਮਾ ਦੇ ਸਹਾਇਕ ਥਾਣੇਦਾਰ ਸਤਿਗੁਰ ਸਿੰਘ ਨੇ ਦੱਸਿਆ ਕਿ ਚੀਮਾ ਮੰਡੀ ਦੇ ਅਜੈਬ ਸਿੰਘ ਅਤੇ ਕਰਮਜੀਤ ਸਿੰਘ ਬੀਤੀ ਸ਼ਾਮ ਮੋਟਰਸਾਈਕਲ ’ਤੇ ਸੁਨਾਮ ਸ਼ਹਿਰ ਤੋਂ ਚੀਮਾ ਆਪਣੇ ਘਰ ਪਰਤ ਰਹੇ ਸਨ, ਜਿਵੇਂ ਹੀ ਉਹ ਚੀਮਾ ਪਿੰਡੀ ਨੇੜੇ ਪਹੁੰਚੇ ਤਾਂ ਅੱਗਿਉਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਮੋਟਰਸਾਈਕਲ ਸਵਾਰ ਅਜੈਬ ਸਿੰਘ ਅਤੇ ਕਰਮਜੀਤ ਸਿੰਘ ਗੰਭੀਰ ਜ਼ਖਮੀ ਹੋ ਗਏ, ਜਿੰਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਨਾਮ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਅਜੈਬ ਸਿੰਘ (65) ਪੁੱਤਰ ਕਰਤਾਰ ਸਿੰਘ ਅਤੇ ਕਰਮਜੀਤ ਸਿੰਘ (22) ਪੁੱਤਰ ਸਤਿਗੁਰ ਸਿੰਘ ਦੋਵੇਂ ਵਾਸੀਆਨ ਚੀਮਾ ਦੀ ਮੌਤ ਹੋ ਗਈ। ਸਹਾਇਕ ਥਾਣੇਦਾਰ ਸਤਿਗੁਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਕਾਰ ਚਾਲਕ ਹਰਦੀਪ ਸਿੰਘ ਵਾਸੀ ਪਿੰਡ ਲੌਂਗੋਵਾਲ ਖਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

Related Articles

Leave a Reply

Your email address will not be published. Required fields are marked *

Back to top button