
ਸੰਗਤ ਮੰਡੀ, 20 ਜੂਨ : ਥਾਣਾ ਸੰਗਤ ਦੀ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ 9 ਕਿਲੋ ਭੁੱਕੀ ਚੂਰਾ ਪੋਸਤ ਸਮੇਤ ਕਾਬੂ ਕੀਤਾ ਹੈ। ਥਾਣਾ ਸੰਗਤ ਦੇ ਮੁਖੀ ਪਰਮਪਾਰਸ ਸਿੰਘ ਚਹਿਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਸ਼ੱਕੀ ਤਸਕਰਾਂ ਦੀ ਭਾਲ ਲਈ ਇਲਾਕੇ ਦੇ ਪਿੰਡਾਂ ਵਿੱਚ ਗਸ਼ਤ ਕੀਤੀ ਜਾ ਰਹੀ ਸੀ। ਜਦੋਂ ਪੁਲਿਸ ਪਾਰਟੀ ਪਿੰਡ ਪੱਕਾ ਕਲਾਂ ਨੇੜੇ ਪੈਂਦੀ ਰੱਦੀ ਨਹਿਰ ਕੋਲ ਪਿੰਡ ਫੱਲੜ ਨੂੰ ਜਾਂਦੇ ਕੱਚੇ ਰਸਤੇ ‘ਤੇ ਪੁੱਜੀ ਤਾਂ ਇਕ ਸ਼ੱਕੀ ਵਿਅਕਤੀ ਸਿਰ ‘ਤੇ ਚਿੱਟੇ ਰੰਗ ਦਾ ਗੱਟਾ ਚੁੱਕੀ ਆਉਂਦਾ ਦਿਖਾਈ ਦਿੱਤਾ। ਜਦੋਂ ਉਸ ਨੂੰ ਰੋਕ ਕੇ ਤਲਾਸ਼ੀ ਕੀਤੀ ਗਈ ਤਾਂ ਉਸ ਕੋਲੋਂ 9 ਕਿਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ।



