Punjab

ਸੰਘਣੀ ਧੁੰਦ ਤੇ ਮੌਸਮ ਖ਼ਰਾਬ ਹੋਣ ਕਾਰਣ ਉਡਾਣਾਂ ਪ੍ਰਭਾਵਿਤ

ਰਾਜਾਸਾਂਸੀ, (ਅੰਮ੍ਰਿਤਸਰ), 3 ਜਨਵਰੀ (ਹਰਦੀਪ ਸਿੰਘ ਖੀਵਾ)- ਸੰਘਣੀ ਧੁੰਦ ਤੇ ਮੌਸਮ ਖ਼ਰਾਬ ਹੋਣ ਕਾਰਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜਣ ਤੇ ਰਵਾਨਾ ਹੋਣ ਵਾਲੀ ਘਰੇਲੂ ਤੇ ਅੰਤਰ-ਰਾਸ਼ਟਰੀ ਉਡਾਣਾਂ ਪ੍ਰਭਾਵਿਤ ਹੋਈਆਂ ਹਨ। ਸਵੇਰੇ ਦਿੱਲੀ ਤੇ ਮੁੰਬਈ ਤੋਂ ਅੰਮ੍ਰਿਤਸਰ ਪੁੱਜਣ ਵਾਲੀਆਂ ਦੋ ਉਡਾਣਾਂ ਰੱਦ ਹੋ ਗਈਆਂ, ਜਦੋਂ ਕਿ ਸ਼ਾਰਜਾਹ, ਦੁਬਈ ਤੇ ਬੈਂਗਲੁਰੂ ਤੋਂ ਪੁੱਜਣ ਵਾਲੀਆਂ ਉਡਾਣਾਂ ਆਪਣੇ ਸਮੇਂ ਤੋਂ ਦੇਰੀ ਨਾਲ ਹਨ। ਇਸ ਤੋਂ ਇਲਾਵਾ ਬੀਤੀ ਦੇਰ ਰਾਤ ਦੋ ਘਰੇਲੂ ਉਡਾਣਾਂ ਰੱਦ ਹੋ ਗਈਆਂ, ਜਿਸ ਕਾਰਨ ਯਾਤਰੀਆਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ।

Related Articles

Leave a Reply

Your email address will not be published. Required fields are marked *

Back to top button