Punjab

ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦਾ ਜਨਮ ਦਿਨ 12 ਫਰਵਰੀ ਨੂੰ ਮਨਾਇਆ ਜਾਵੇਗਾ- ਭੁੱਲਰ, ਦਿਉਲ

ਫ਼ਿਰੋਜ਼ਪੁਰ, 9 ਫਰਵਰੀ (ਜਸਵਿੰਦਰ ਸਿੰਘ ਸੰਧੂ, ਬਾਲ ਕਿਸ਼ਨ)– 20ਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਜੀ ਦਾ ਜਨਮ ਦਿਹਾੜਾ 12 ਫਰਵਰੀ ਫਤਿਹਗੜ੍ਹ ਸਾਹਿਬ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਸਥਾਨ ’ਤੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੀ ਧੂਮ–ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਹ ਜਾਣਕਾਰੀ ਗੁਰਚਰਨ ਸਿੰਘ ਭੁੱਲਰ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ, ਪੀ.ਏ.ਸੀ. ਮੈਂਬਰ ਅਤੇ ਤੇਜਿੰਦਰ ਸਿੰਘ ਦਿਉਲ ਯੂਥ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸਾਂਝੇ ਤੌਰ ’ਤੇ ਦਿੰਦਿਆਂ ਦੱਸਿਆ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਵਾਲਿਆਂ ਜਿਨ੍ਹਾਂ ਨੇ ਨੌਜਵਾਨੀ ਨੂੰ ਨਸ਼ਿਆਂ ਤੋ ਦੂਰ ਕੀਤਾ ਅਤੇ ਬਾਣੀ ਬਾਣੇ ਦੇ ਧਾਰਨੀ ਬਣਾਇਆ, ਪਰ ਕੁਝ ਦਿੱਲੀ ਦੇ ਤਲਵੇ ਚੱਟਾਂ ਨੇ ਦਿੱਲੀ ਨਾਲ ਰਲ ਕੇ ਦਰਬਾਰ ਸਾਹਿਬ ’ਤੇ ਹਮਲਾ ਕਰਵਾਇਆ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ’ਤੇ ਫੌਜਾਂ ਚੜਾ ਕੇ ਅਨੇਕਾ ਸੰਗਤਾਂ ਸਮੇਤ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਅਤੇ ਉਨ੍ਹਾਂ ਦੇ ਸਾਥੀਆ ਨੂੰ ਸ਼ਹੀਦ ਕਰਵਾਇਆ। ਅੱਜ ਫਿਰ ਪੰਜਾਬ ਵਿੱਚ ਨੌਜਵਾਨੀ ਨੂੰ ਨਸ਼ਿਆਂ ਅਤੇ ਗੋਲੀਆਂ ਨਾਲ ਖ਼ਤਮ ਕਰਨ ’ਤੇ ਲੱਗ ਪਈਆਂ ਸਰਕਾਰਾਂ। ਆਉ 12 ਫਰਵਰੀ 2026 ਨੂੰ ਫਤਿਹਗੜ੍ਹ ਸਾਹਿਬ ਸ਼ਹੀਦਾਂ ਦੀ ਧਰਤੀ ’ਤੇ 20ਸਦੀ ਦੇ ਮਹਾਨ ਸ਼ਹੀਦ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਦੀ ਸੋਚ ’ਤੇ ਪਹਿਰਾ ਦਿੰਦੇ ਹੋਏ ਆਪੋ ਆਪਣੇ ਸਾਧਨਾਂ ਰਾਹੀ ਪਾਹੁਚਈਏ। ਇਸ ਸਮੇ ਹਾਜ਼ਰ ਗੁਰਵਿੰਦਰ ਸਿੰਘ ਮੁਹਾਲਮ ਯੂਥ ਪ੍ਰਧਾਨ ਫ਼ਿਰੋਜ਼ਪੁਰ, ਗੁਰਲਾਲ ਸਿੰਘ ਫਰੀਦੇਵਾਲਾ ਯੂਥ ਆਗੂ, ਕੰਵਰਸਮਸ਼ੇਰ ਸਿੰਘ ਯੂਥ ਪ੍ਰਧਾਨ ਸਰਕਲ ਆਰਿਫ ਕੇ, ਵਰਿੰਦਰ ਸਿੰਘ ਅਨਾਰਕਲੀ, ਲਾਭ ਸਿੰਘ ਮਹਾਲਮ, ਬੂਟਾ ਸਿੰਘ, ਸੰਤੋਖ ਸਿੰਘ ਆਦਿ ਨੇ ਵੀ ਸੰਗਤਾਂ ਨੂੰ ਸੰਤਾਂ ਦੇ ਜਨਮ ਦਿਨ ’ਤੇ ਵੱਧ-ਚੜ੍ਹ ਕੇ ਪਹੁੰਚਣ ਦੀ ਅਪੀਲ ਕੀਤੀ।

ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦਾ ਜਨਮ ਦਿਨ 12 ਫਰਵਰੀ ਨੂੰ ਮਨਾਇਆ ਜਾਵੇਗਾ- ਭੁੱਲਰ, ਦਿਉਲ

ਜਾਣਕਾਰੀ ਦੇਣ ਸਮੇਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ। ਤਸਵੀਰ: ਬਾਲ ਕਿਸ਼ਨ

Related Articles

Leave a Reply

Your email address will not be published. Required fields are marked *

Back to top button