
ਬਰਨਾਲਾ, 15 ਅਗਸਤ : ਪ੍ਰਧਾਨ ਸੰਤ ਬਾਬਾ ਚਰਨਪੁਰੀ ਜੀ ਤੇ ਐਮਡੀ ਕਰਮਜੀਤ ਕੌਰ ਜੀ ਦੀ ਅਗਵਾਈ ‘ਚ ਚੱਲ ਰਹੀ ਇਲਾਕੇ ਦੀ ਨਾਂਮੀਂ ਸੰਸਥਾ ਸੰਤ ਬਾਬਾ ਲੌਂਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਅੱਜ ਸੁਤੰਤਰਤਾ ਦਿਵਸ ਮੌਕੇ ਤਿਰੰਗਾ ਲਹਿਰਾਇਆ ਗਿਆ। ਇਸ ਮੌਕੇ ਸੰਤ ਬਾਬਾ ਚਰਨਪੁਰੀ ਜੀ ਅਤੇ ਐਮਡੀ ਕਰਮਜੀਤ ਕੌਰ ਜੀ ਦੁਆਰਾ ਸਾਰਿਆਂ ਨੂੰ ਸੁਤੰਤਰਤਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਗਈਆਂ ਤੇ ਦੇਸ਼ ਦੀ ਆਜ਼ਾਦੀ ‘ਚ ਯੋਗਦਾਨ ਪਾਉਣ ਵਾਲੇ ਕ੍ਰਾਂਤੀਕਾਰੀਆਂ ਨੂੰ ਹਮੇਸ਼ਾਂ ਯਾਦ ਰੱਖਣ ਦਾ ਉਦੇਸ਼ ਦਿੱਤਾ। ਸੰਸਥਾ ਦੇ ਪ੍ਰਿੰਸੀਪਲ ਸਤੀਸ਼ ਕੁਮਾਰ ਨੇ ਵੀ ਸਾਰਿਆਂ ਨੂੰ ਆਜ਼ਾਦੀ ਦਿਵਸ ਦੀਆਂ ਵਧਾਈਆਂ ਦਿੱਤੀਆਂ। ਇਸ ਮੌਕੇ ਕਮੇਟੀ ਮੈਂਬਰ ਲੈਕਚਰਾਰ ਜਗਮੇਲ ਸਿੰਘ ਸਮਰਾ,ਸੂਬੇਦਾਰ ਹਰਭਜਨ ਸਿੰਘ ਸਿੱਧੂ,ਨੰਬਰਦਾਰ ਸੁਖਦੇਵ ਸਿੰਘ ਸਿੱਧੂ,ਜਗਮੇਲ ਸਿੰਘ ਧਾਲੀਵਾਲ,ਗੁਰਜੰਟ ਸਿੰਘ ਮਾਨ,ਨਿਰਮਲ ਸਿੰਘ ਮਾਨ, ਮਾਸਟਰ ਗਲੋਦਰ ਖਾਨ,ਬਲਦੇਵ ਸਿੰਘ ਸਿੱਧੂ,ਕੋਆਰਡੀਨੇਟਰ ਗੁਰਦੀਪ ਸਿੰਘ,ਅਧਿਆਪਕ ਕੁਲਦੀਪ ਸਿੰਘ,ਸਿਕੰਦਰ ਸਿੰਘ,ਕੇਵਲ ਸਿੰਘ ਤੇ ਜਸਪਾਲ ਸਿੰਘ ਹਾਜ਼ਰ ਸਨ।



