
ਅੰਮ੍ਰਿਤਸਰ, 12 ਜਨਵਰੀ– ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੀ ਮਾਤਾ ਸਰਦਾਰਨੀ ਗੁਰਮੀਤ ਕੌਰ ਦਾ ਅੰਤਿਮ ਸੰਸਕਾਰ ਪਿੰਡ ਗਮਟਾਲਾ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ, ਧਾਰਮਿਕ ਸ਼ਖਸੀਅਤਾਂ ਵਲੋਂ ਮਾਤਾ ਗੁਰਮੀਤ ਕੌਰ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਗੁਰਜੀਤ ਸਿੰਘ ਔਜਲਾ ਨਾਲ ਦੁੱਖ ਸਾਂਝਾ ਕੀਤਾ।



