Punjab
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜੇ ਜਲੌਅ
ਮਨਾਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ

ਅੰਮ੍ਰਿਤਸਰ, 24 ਅਗਸਤ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਵੱਡੀ ਗਿਣਤੀ ਸੰਗਤਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋਈਆਂ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਅਲੌਕਿਕ ਜਲੌਅ ਸਜਾਏ ਗਏ। ਇਸ ਦੇ ਨਾਲ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਰੰਗ-ਬਿਰੰਗੇ ਫੁੱਲਾਂ ਦੀ ਸਜਾਵਟ ਵੀ ਖਿੱਚ ਦਾ ਕੇਂਦਰ ਬਣ ਰਹੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਸਮੇਤ ਵੱਖ-ਵੱਖ ਧਾਰਮਿਕ ਅਸਥਾਨਾਂ ਨੂੰ ਲਾਇਟਾਂ ਨਾਲ ਸਜਾਇਆ ਗਿਆ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗੁਰਮਤਿ ਸਮਾਗਮ ਅੰਦਰ ਰਾਗੀ, ਢਾਡੀ ਅਤੇ ਕਵੀਸ਼ਰ ਜਥੇ ਸੰਗਤ ਨੂੰ ਗੁਰੂ ਜਸ ਨਾਲ ਜੋੜ ਰਹੇ ਹਨ। ਇਸ ਇਤਿਹਾਸਕ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਮਾਗਮ ਕੀਤੇ ਗਏ।



