
ਨਵੀਂ ਦਿੱਲੀ, 25 ਫਰਵਰੀ- ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਉਸ ਨੂੰ 1 ਨਵੰਬਰ, 1984 ਨੂੰ ਸਰਸਵਤੀ ਵਿਹਾਰ ਇਲਾਕੇ ਵਿਚ ਪਿਤਾ-ਪੁੱਤਰ ਦੀ ਹੱਤਿਆ ਨਾਲ ਸੰਬੰਧਿਤ ਇਕ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ 12 ਫਰਵਰੀ ਨੂੰ ਦੰਗੇ, ਗੈਰ-ਕਾਨੂੰਨੀ ਇਕੱਠ ਅਤੇ ਕਤਲ ਆਦਿ ਨਾਲ ਸੰਬੰਧਿਤ ਧਾਰਾਵਾਂ ਤਹਿਤ ਦੋਸ਼ੀ ਠਹਿਰਾਇਆ ਗਿਆ ਸੀ।



