Punjab

ਹਲਕਾ ਮਜੀਠਾ ਦੇ 6 ਪਿੰਡਾਂ ਅੰਦਰ ਜ਼ਹਿਰੀਲੀ ਸ਼ਰਾਬ ਪੀਣ ਨਾਲ17 ਮੌਤਾਂ

DSP, SHO, ETO ਆਬਕਾਰੀ ਤੇ ਇੰਸਪੈਕਟਰ ਸਸਪੈਂਂਡ

ਮਜੀਠਾ, ,13 ਮਈ- ਹਲਕਾ ਮਜੀਠਾ ਵਿੱਚ ਅੱਜ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਜ਼ਹਿਰੀਲੀ ਸ਼ਰਾਬ ਪੀਣ ਨਾਲ 17 ਲੋਕਾਂ ਦੀ ਮੌਤ ਹੋ ਗਈ। ਮੌਕੇ ਤੇ ਇਕੱਤਰ ਹੋਈ ਜਾਣਕਾਰੀ ਅਨੁਸਾਰ ਬੀਤੀ ਦੇਰ ਰਾਤ ਮਜੀਠਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਦਰਜਨ ਤੋਂ ਵੀ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ ਕੁੱਝ ਲੋਕਾਂ ਨੂੰ ਗੰਭੀਰ ਹਾਲਤ ਵਿੱਚ ਵੱਖ-ਵੱਖ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਗਿਆ। ਸੀਐਮ ਮਾਨ ਦੇ ਪਹੁੰਚਣ ਤੋਂ ਪਹਿਲਾਂ ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਮਜੀਠੀਆ ਮੌਕੇ ਉਤੇ ਪਹੁੰਚ ਗਏ ਹਨ। ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਜੂਨੀਅਰ ਅਧਿਕਾਰੀਆਂ ਵਿਰੁੱਧ ਕਾਰਵਾਈ ਕਰਨ ਨਾਲ ਕੁਝ ਨਹੀਂ ਹੋਵੇਗਾ, ਸੀਨੀਅਰ ਅਧਿਕਾਰੀਆਂ ਵਿਰੁੱਧ ਕਾਰਵਾਈ ਹੋਣੀ ਚਾਹੀਦੀ ਹੈ। ਮਜੀਠਾ ਵਿੱਚ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਤੋਂ ਬਾਅਦ ਇਲਾਕੇ ਨਾਲ ਸਬੰਧਤ ਡੀਐਸਪੀ ਅਤੇ ਐਸਐਚਓ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਈਟੀਓ ਆਬਕਾਰੀ ਅਤੇ ਇੰਸਪੈਕਟਰ ਵੀ ਮੁਅੱਤਲ ਕਰ ਦਿੱਤਾ ਗਿਆ ਹੈ। ਹਲਕਾ ਮਜੀਠਾ ਦੇ ਵੱਖ ਵੱਖ ਪਿੰਡਾਂ ਵਿੱਚ ਜਹਰੀਲੀ ਸ਼ਰਾਬ ਪੀਣ ਨਾਲ ਹੋਈਆਂ ਕਰੀਬ 16 ਮੋਤਾਂ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮੌਕੇ ਦਾ ਜਾਇਜ਼ਾ ਲੈਣ ਲਈ ਪਹੁੰਚ ਰਹੇ ਹਨ। ਉਹ ਸਬੰਧਿਤ ਪਿੰਡਾਂ ਦਾ ਦੌਰਾ ਕਰਕੇ ਪੀੜਤਾਂ ਪਰਿਵਾਰਾਂ ਨੀ ਮਿਲਣਗੇ। ਮਜੀਠਾ ਵਿਖੇ ਜਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਸੰਬੰਧ ਵਿੱਚ ਮੁੱਖ ਮੰਤਰੀ ਪੰਜਾਬ 1 ਵਜੇ ਦੇ ਕਰੀਬ ਉਹਨਾਂ ਪਿੰਡਾਂ ਵਿੱਚ ਪਹੁੰਚ ਰਹੇ ਹਨ, ਜਿੱਥੇ ਸ਼ਰਾਬ ਪੀ ਕੇ ਮੌਤਾਂ ਹੋਈਆਂ ਹਨ।

 ਮੁੱਖ ਮੰਤਰੀ ਪਿੰਡ ਮਰੜੀ ਦੇ ਗੁਰਦੁਆਰਾ ਸਾਹਿਬ ਵਿੱਚ ਪਹੁੰਚਣਗੇ 

ਇਸ ਸਬੰਧੀ ਅੱਜ ਸਵੇਰੇ ਡਿਪਟੀ ਕਮਿਸ਼ਨਰ ਅੰਮਿਤਸਰ ਸਾਕਸ਼ੀ ਸਾਹਨੀ, ਐਸਐਸਪੀ ਅੰਮਿਤਸਰ ਦਿਹਾਤੀ ਮਨਿੰਦਰ ਸਿੰਘ, ਸਿਵਲ ਸਰਜਨ ਅੰਮਿਤਸਰ ਕਿਰਨਪ੍ਰੀਤ ਕੌਰ, , ਐਸਡੀਐਮ ਮਜੀਠਾ ਡਾਕਟਰ ਹਰਨੂਰ ਕੌਰ ਢਿੱਲੋ, ਤਹਸੀਲਦਾਰ ਅਸੀਸ ਪਾਲ, ਡੀਐਸਪੀ ਇੰਦਰਜੀਤ ਸਿੰਘ, ਡੀਐਸਪੀ ਅਮੋਲਕ ਸਿੰਘ , ਐਸਐਮਓ ਮਜੀਠਾ ਸਤਨਾਮ ਸਿੰਘ, ਐਸਐਮਓ ਥ੍ਰੀਰੇਵਾਲ ਤੇ ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ ਅਤੇ ਹੋਰ ਸਬੰਧਿਤ ਅਧਿਕਾਰੀਆਂ ਵਲੋਂ ਪੀੜਤ ਪਿੰਡਾਂ ਵਿੱਚ ਜਿੰਨਾਂ ਵਿੱਚ ਭੰਗਾਲੀ ਕਲਾਂ, ਮਰੜੀ ਕਲਾ, ਥਰੀਏਵਾਲ, ਪਤਾਲਪੁਰੀ, ਤਲਵੰਡੀ ਖੁੰਮਣ ਆਦਿ ਵਿੱਚ ਪੀੜਤ ਪਰਿਵਾਰਾਂ ਤਕ ਪਹੁੰਚ ਕੀਤੀ ਤੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਡੀਸੀ ਅੰਮਿਤਸਰ ਸਾਕਸ਼ੀ ਸਾਹਨੀ ਨੇ ਉਕਤ ਪਿੰਡਾਂ ਦੀਆਂ ਪੰਚਾਇਤਾਂ ਅਤੇ ਮੋਹਤਬਰਾਂ ਨਾਲ ਮਿਲਕੇ ਉਨ੍ਹਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਪਿੰਡ ਦੇ ਸ਼ਰਾਬ ਪੀਣ ਦੇ ਆਦੀ ਲੋਕਾਂ ਦਾ ਪਤਾ ਕਰਨ ਅਤੇ ਜੇਕਰ ਉਨ੍ਹਾਂ ਨੇ ਬੀਤੀ ਰਾਤ ਉਕਤ ਜ਼ਹਿਰੀਲੀ ਸ਼ਰਾਬ ਪੀਤੀ ਹੈ ਤਾਂ ਉਹਨਾਂ ਨੂੰ ਤੁਰੰਤ ਨੇੜਲੇ ਸਰਕਾਰੀ ਹਸਪਤਾਲਾਂ ਵਿੱਚ ਭਰਤੀ ਕਰਵਾਇਆ ਜਾਵੇ ਤਾਂ ਜੋ ਮੌਤਾਂ ਦੀ ਹੋਰ ਰੇਸ਼ੋ ਨੂੰ ਰੋਕਿਆ ਜਾ ਸਕੇ। ਇਸ ਦੌਰਾਨ ਸਾਰੀ ਘਟਨਾ ਸਬੰਧੀ ਪੁਲਿਸ ਦਾ ਵੱਡਾ ਐਕਸ਼ਨ ਵੇਖਣ ਨੂੰ ਵੀ ਮਿਲਿਆ ਅਤੇ ਜ਼ਹਿਰੀਲੀ ਸ਼ਰਾਬ ਦੇ ਮੁੱਖ ਮੁਲਜਮ ਪ੍ਰਭਜੀਤ ਅਤੇ ਉਸਦੇ ਭਰਾ ਸਮੇਤ ਪੰਜ ਦੀ ਗ੍ਰਿਫ਼ਤਾਰੀ ਕਰ ਲਈ ਗਈ।

Related Articles

Leave a Reply

Your email address will not be published. Required fields are marked *

Back to top button