
ਅੰਮ੍ਰਿਤਸਰ, 24 ਅਪਰੈਲ-ਬੀਤੇ ਦਿਨੀਂ ਜੰਮੂ ਕਸ਼ਮੀਰ ਦੇ ਪਹਿਲਗਾਵ ਵਿਚ ਸੈਲਾਨੀਆਂ ਤੇ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿਚ ਵੱਖ ਵੱਖ ਹਿੰਦੂ ਜਥੇਬੰਦੀਆਂ ਦੇ ਆਗੂਆਂ ਵਲੋ ਹਿੰਦੂ ਨੇਤਾ ਜੈ ਗੋਪਾਲ ਲਾਲੀ, ਬਲਦੇਵ ਭਾਰਦਵਾਜ ਅਤੇ ਰਜਿੰਦਰ ਸ਼ਰਮਾ ਦੇ ਨਿਰਦੇਸ਼ਾਂ ਤੇ ਹਿੰਦੂ ਨੇਤਾ ਅਨਿਲ ਟੰਡਨ, ਸਿਧਾਰਥ ਕੁਮਰੀਆਂ, ਵਿਜੇ ਕੁਮਾਰ ਦੀ ਅਗਵਾਈ ਵਿਚ ਹਾਲ ਗੇਟ ਦੇ ਬਾਹਰ ਪਾਕਿਸਤਾਨ ਅਤੇ ਅੱਤਵਾਦ ਦੇ ਪੋਸਟਰ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਹਿੰਦੂ ਨੇਤਾਵਾਂ ਨੇ ਸਾਂਝੇ ਤੌਰ ‘ਤੇ ਗੱਲਬਾਤ ਕਰਦਿਆਂ ਕਿਹਾ ਕਿ ਅੱਤਵਾਦੀਆਂ ਨੇ ਧਰਮ ਪੁੱਛ ਕੇ ਹਿੰਦੂਆਂ ਤੇ ਹਮਲਾ ਕੀਤਾ ਹੈ, ਜਿਸਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਅੱਤਵਾਦੀ ਏਜੰਸੀ ਆਈ.ਐਸ. ਆਈ ਭਾਰਤ ਦੇਸ਼ ਅੰਦਰ ਹਮਲੇ ਕਰਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸਨੂੰ ਮੂੰਹ ਤੋੜ ਜਵਾਬ ਦੇਣ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪਹਿਲ ਦੇ ਅਧਾਰ ਤੇ ਹਮਲੇ ਦਾ ਬਦਲਾ ਲੈਣਾ ਚਾਹੀਦਾ ਹੈ ਅਤੇ ਅੱਤਵਾਦੀਆਂ ਨੂੰ ਅਜਿਹਾ ਸਬਕ ਸਿਖਾਉਣਾ ਚਾਹੀਦਾ ਹੈ ਕਿ ਉਹ ਦੁਬਾਰਾ ਦੇਸ਼ ਅੰਦਰ ਹਮਲੇ ਕਰਨ ਦੀ ਸੋਚ ਵੀ ਨਾ ਸਕਣ। ਹਿੰਦੂ ਨੇਤਾਵਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪਾਕਿਸਤਾਨ ਆਪਣੀਆਂ ਹਰਕਤਾਂ ਤੋ ਬਾਜ ਨਾ ਆਇਆ ਤਾਂ ਪੂਰੇ ਦੇਸ਼ ਅੰਦਰ ਪਾਕਿਸਤਾਨ ਮੁਰਦਾਬਾਦ ਦੇ ਨਾਅਰੇ ਲਗਾਉਂਦੇ ਹੋਏ ਪੁਤਲੇ ਫੂਕੇ ਜਾਣਗੇ। ਇਸ ਮੌਕੇ ਅਮਰ ਸ਼ਰਮਾ, ਰਾਘਵ ਖੰਨਾ, ਅਰਜੁਨ ਠਾਕੁਰ, ਤੇਜਸ ਵਿੱਜ, ਸੰਚਿਤ, ਮੁੱਕੁਲ, ਰੋਹਿਤ ਕੁਮਾਰ ਆਦਿ ਹਾਜਰ ਸਨ।



