Punjab

ਹੁਣ ਸੀਵਰ ਸਾਫ਼ ਕਰਨ ਲਈ ਗੰਦੇ ਪਾਣੇ ‘ਚ ਨਹੀਂ ਉਤਰਨਗੇ ਮੁਲਾਜ਼ਮ, ਪੰਜਾਬ ਸਰਕਾਰ ਨੇ ਐਡਵਾਂਸ ਮਸ਼ੀਨਾਂ ‘ਤੇ ਖਰਚੇ 40 ਕਰੋੜ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 14 ਜੂਨ : ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ੁੱਕਰਵਾਰ ਨੂੰ 150 ਨਗਰਪਾਲਿਕਾਵਾਂ ਲਈ 39.56 ਕਰੋੜ ਰੁਪਏ ਦੀ ਲਾਗਤ ਵਾਲੀਆਂ 730 ਉੱਨਤ ਸਫਾਈ ਮਸ਼ੀਨਾਂ ਦੇ ਬੇੜੇ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਡਾ: ਰਵਜੋਤ ਸਿੰਘ ਨੇ ਦੱਸਿਆ ਕਿ ਮਸ਼ੀਨਾਂ ਨਾਲ ਸੀਵਰ ਲਾਈਨਾਂ ਵਿਚ ਮਨੁੱਖੀ ਦਾਖਲੇ ਦੀ ਜ਼ਰੂਰਤ ਖਤਮ ਹੋਵੇਗੀ। ਫਲੀਟ ਵਿਚ ਜੈਟਿੰਗ-ਕਮ-ਸੈਕਸ਼ਨ ਮਸ਼ੀਨਾਂ ਸ਼ਾਮਲ ਹਨ ਜੋ ਸੀਵਰਾਂ ਵਿਚ ਇਕੱਠੇ ਹੋਏ ਕੂੜੇ-ਕਰਕਟ ਨੂੰ ਸਾਫ਼ ਕਰਨ ਲਈ ਸ਼ਕਤੀਸ਼ਾਲੀ ਸਕੱਸ਼ਨ ਨਾਲ ਉੱਚ-ਦਬਾਅ ਵਾਲੇ ਪਾਣੀ ਦੇ ਜੈੱਟਾਂ ਨੂੰ ਜੋੜਦੀਆਂ ਹਨ। ਇਸ ਤੋਂ ਇਲਾਵਾ ਗ੍ਰੈਬ ਬਕੇਟ ਮਸ਼ੀਨਾਂ ਵੀ ਸ਼ਾਮਲ ਹਨ ਜੋ ਕਰਮਚਾਰੀਆਂ ਨੂੰ ਖਤਰੇ ਵਿੱਚ ਪਾਏ ਬਿਨਾਂ ਮੈਨਹੋਲਾਂ ਤੋਂ ਗਾਦ ਨੂੰ ਸੁਰੱਖਿਅਤ ਢੰਗ ਨਾਲ ਕੱਢਦੀਆਂ ਹਨ। ਤੰਗ ਗਲੀਆਂ ਅਤੇ ਭੀੜ-ਭੜੱਕੇ ਵਾਲੇ ਸ਼ਹਿਰੀ ਖੇਤਰਾਂ ਲਈ, ਪ੍ਰਸ਼ਾਸਨ ਨੇ ਕੰਪੈਕਟ ਮਾਊਸ ਜੈਟਰ ਅਤੇ ਵਾਤਾਵਰਣ ਪੱਖੀ ਈ-ਰਿਕਸ਼ਾ ਮਾਊਂਟਡ ਡੀਸਿਲਟਿੰਗ ਮਸ਼ੀਨਾਂ ਤਾਇਨਾਤ ਕੀਤੀਆਂ ਹਨ ਜੋ ਬੈਟਰੀ ਪਾਵਰ ‘ਤੇ ਕੰਮ ਕਰਦੀਆਂ ਹਨ। ਸੈਨੀਟੇਸ਼ਨ ਉਪਕਰਨਾਂ ਵਿਚ ਟਿਕਾਊ ਰੌਡਿੰਗ ਸੈੱਟਾਂ, ਖਤਰਨਾਕ ਸਥਾਨਾਂ ਦਾ ਮੁਲਾਂਕਣ ਕਰਨ ਲਈ ਸੀਵਰ ਨਿਰੀਖਣ ਕੈਮਰੇ, ਓਵਰਫਲੋ ਸਬੰਧੀ ਐਮਰਜੈਂਸੀ ਨਾਲ ਨਜਿੱਠਣ ਲਈ ਪੰਪਿੰਗ ਸੈੱਟਾਂ ਅਤੇ ਮੁਕੰਮਲ ਸਫਾਈ ਕਾਰਜਾਂ ਦੀ ਸਮਰੱਥਾ ਵਾਲੀਆਂ ਉਦਯੋਗਿਕ-ਗ੍ਰੇਡ ਸੁਪਰ ਸਕੱਸ਼ਨ ਮਸ਼ੀਨਾਂ ਸ਼ਾਮਲ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਸੀਵਰ ਲਾਈਨਾਂ ਦੀ ਹੱਥੀਂ ਸਫਾਈ ਨੂੰ ਪੂਰੀ ਤਰ੍ਹਾਂ ਖਤਮ ਕਰਨ ਦੀਆਂ ਯੋਜਨਾਵਾਂ ਨਾਲ ਸ਼ਹਿਰੀ ਸਵੱਛਤਾ ਸਬੰਧੀ ਸੁਧਾਰਾਂ ਵਿਚ ਪੰਜਾਬ ਨੂੰ ਮੋਹਰੀ ਸੂਬਾ ਬਣਾਉਂਦੀ ਹੈ ਅਤੇ ਕਰਮਚਾਰੀਆਂ ਦੀ ਸੁਰੱਖਿਆ ਅਤੇ ਬੁਨਿਆਦੀ ਢਾਂਚੇ ਦੇ ਪ੍ਰਬੰਧਨ ਬਾਰੇ ਨਵੇਂ ਮਾਪਦੰਡ ਸਥਾਪਤ ਕਰਦੀ ਹੈ।

Related Articles

Leave a Reply

Your email address will not be published. Required fields are marked *

Back to top button