Punjab

ਹੇਮਕੁੰਟ ਸਕੂਲ ਵਿਖੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਜ਼ੀਰਾ, 8 ਅਕਤੂਬਰ: ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ। ਇਸ ਮੌਕੇ ਸਵੇਰ ਦੀ ਪ੍ਰਰਾਥਨਾ ਸਭਾ ਵਿਚ ਸਭ ਤੋਂ ਪਹਿਲਾਂ “ਧੰਨੁ- ਧੰਨੁ ਰਾਮਦਾਸ ਗੁਰੁ ਜਿਨਿ ਸਿਰਿਆ ਤਿਨੈ ਸਵਾਰਿਆ’’ ਸ਼ਬਦ ਸਿਮਰਨਪ੍ਰੀਤ ਕੌਰ, ਅਰਸ਼ ਤਿਵਾਰੀ, ਨਵਦੀਪ ਕੌਰ, ਮਨਪ੍ਰੀਤ ਕੌਰ, ਹਰਸਿਮਰਨ ਕੌਰ, ਸੁਖਮਨਪ੍ਰੀਤ ਕੌਰ, ਅਵਨੀਤ ਕੌਰ, ਜਸਲੀਨ ਕੌਰ, ਰੀਆ ਸ਼ਰਮਾ, ਰਮਨਦੀਪ ਕੌਰ ਅਤੇ ਸਿਮਰਤ ਕੌਰ ਨੇ ਕੀਤਾ। ਇਸ ਮੌਕੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮਡੀ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰੂ ਜੀ ਦਾ ਜਨਮ ਚੂਨਾ ਮੰਡੀ ਲਾਹੌਰ ਵਿਖੇ ਹਰਿਦਾਸ ਸੋਢੀ ਦੇ ਘਰ ਮਾਤਾ ਦਾਇਆ ਕੌਰ ਦੀ ਕੁੱਖੋਂ ਹੋਇਆ। ਬਾਲ ਰੂਪ ਵਿਚ ਆਪ ਜੀ ਨੂੰ ਜੇਠਾ ਨਾਮ ਨਾਲ ਬੁਲਾਇਆ ਜਾਂਦਾ ਸੀ। ਗੁਰੂ ਰਾਮਦਾਸ ਜੀ ਨੂੰ ਗੁਰੂ ਅਮਰਦਾਸ ਜੀ ਦੁਆਰਾ ਗੁਰਗੱਦੀ ਸੌਂਪੀ ਗਈ। ਉਨ੍ਹਾਂ ਦੱਸਿਆ ਕਿ ਗੁਰੂ ਜੀ ਦੁਆਰਾ ਮੰਜੀ ਪ੍ਰਥਾ ਚਾਲੂ ਕੀਤੀ ਗਈ। ਇਸ ਮੌਕੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਵਾਹਿਗੁਰੂ ਦੇ ਸਿਮਰਨ ਦਾ ਜਾਪ ਕੀਤੇ ਗਏ। ਪ੍ਰਿੰਸੀਪਲ ਰਮਨਜੀਤ ਕੌਰ ਨੇ ਗੁਰੂ ਜੀ ਦੇ ਪ੍ਰਕਾਸ਼ ਪੂਰਬ ਦੀਆਂ ਸਭ ਨੂੰ ਬਹੁਤ-ਬਹੁਤ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਗੁਰੂ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਕਿਹਾ ਅਤੇ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਣੀ ਸਿੱਖੀ ਨੂੰ ਸੰਭਾਲਣਾ ਚਾਹੀਦਾ ਹੈ। ਇਸ ਮੌਕੇ ਮਿਊਜ਼ਿਕ ਅਧਿਆਪਕ ਗੁਰਪ੍ਰੀਤ ਸਿੰਘ, ਆਰਤੀ, ਗੁਰਸ਼ਰਨ ਕੌਰ ਅਤੇ ਸਮੂਹ ਸਟਾਫ ਹਾਜ਼ਰ ਸੀ।

Related Articles

Leave a Reply

Your email address will not be published. Required fields are marked *

Back to top button