
ਮਖੂ, 14 ਅਗਸਤ : ਥਾਣਾ ਮਖੂ ਦੀ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 5 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸ਼ਮਸ਼ਾਨਘਾਟ ਮਖੂ ਨੇੜਿਓਂ ਪੁਲ ਸੂਆ ਤੋਂ ਪੱਚਮ ਵਾਲੀ ਕੱਚੀ ਪੱਟੜੀ ’ਤੇ ਗੱਡੀ ਦੀਆਂ ਲਾਈਟਾਂ ਸਾਹਮਣੇ ਇਕ ਮੋਨਾ ਵਿਅਕਤੀ ਸੁਰਜੀਤ ਸਿੰਘ ਉਰਫ ਕਾਲੂ ਪੁੱਤਰ ਛਿੰਦਾ ਸਿੰਘ ਵਾਸੀ ਅਕਬਰ ਵਾਲਾ ਦਾਖਲੀ ਕੁਸੂ ਵਾਲਾ ਮਖੂ ਆਉਂਦਾ ਵਿਖਾਈ ਦਿੱਤਾ, ਜਿਸ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਆਪਣੇ ਹੱਥੋਂ ਮੋਮੀ ਲਿਫਾਫਾ ਸੁੱਟ ਦਿੱਤਾ। ਪੁਲਿਸ ਨੇ ਦੱਸਿਆ ਕਿ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋਂ ਸੁੱਟੇ ਹੋਏ ਮੋਮੀ ਲਿਫਾਫੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।



