
ਖਾਲੜਾ, 17 ਅਗਸਤ : ਥਾਣਾ ਖਾਲੜਾ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ ਹੈਰੋਇਨ ਬਰਾਮਦ ਕਰ ਕੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਸਾਹਿਬ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਰਾਜੋਕੇ ਦੀ ਦਾਣਾ ਮੰਡੀ ’ਚ ਮਜੂਦ ਸਨ। ਇਸੇ ਦੌਰਾਨ ਇਕ ਵਿਅਕਤੀ ਨੇ ਪੁਲਿਸ ਨੂੰ ਵੇਖ ਕੋਈ ਵਸਤੂ ਸੱਟੀ। ਸ਼ੱਕ ਦੇ ਅਧਾਰ ’ਤੇ ਉਸ ਨੂੰ ਕਾਬੂ ਕਰ ਕੇ ਸੁੱਟੀ ਗਈ ਵਸਤੂ ਦੀ ਜਾਂਚ ਕੀਤੀ ਤਾਂ ਉਹ ਚਾਰ ਗ੍ਰਾਮ ਹੈਰੋਇਨ ਨਿਕਲੀ। ਜਿਸ ਕਾਰਨ ਮਹਾਬੀਰ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਰਾਜੋਕੇ ਵਜੋਂ ਪਛਾਣੇ ਗਏ ਉਕਤ ਵਿਅਕਤੀ ਨੂੰ ਹਿਰਾਸਤ ’ਚ ਲੈ ਲਿਆ ਗਿਆ। ਜਿਸ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।



