
ਜਲੰਧਰ, 11 ਜੁਲਾਈ : ਰਾਮਾ ਮੰਡੀ ਥਾਣੇ ਦੀ ਪੁਲਿਸ ਨੇ ਇਕ ਤਸਕਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੀ ਪਛਾਣ ਨਿਤਿਨ ਕੁਮਾਰ ਵਾਸੀ ਭੂਰਮੰਡੀ ਵਜੋਂ ਹੋਈ ਹੈ। ਜਾਣਕਾਰੀ ਦਿੰਦੇ ਹੋਏ ਰਾਮਾ ਮੰਡੀ ਥਾਣੇ ਦੇ ਏਐੱਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਿਸ ਟੀਮ ਨਾਲ ਇੰਪੀਰੀਅਲ ਮੈਨਰ ਰਿਜ਼ੋਰਟ ਨੇੜੇ ਨਾਕਾਬੰਦੀ ਕੀਤੀ ਹੋਈ ਸੀ, ਜਿਸ ਦੌਰਾਨ ਉਨ੍ਹਾਂ ਨੇ ਸ਼ੱਕ ਦੇ ਆਧਾਰ ਤੇ ਇਕ ਬਾਈਕ ਸਵਾਰ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਟੀਮ ਨੂੰ ਦੇਖ ਕੇ ਉਹ ਤੇਜ਼ ਰਫ਼ਤਾਰ ਨਾਲ ਬੈਰੀਅਰ ਤੋਂ ਬਾਈਕ ਕੱਢ ਕੇ ਲੈ ਗਿਆ। ਇਸ ਤੋਂ ਬਾਅਦ ਪੁਲਿਸ ਟੀਮ ਨੇ ਥੋੜ੍ਹੀ ਦੂਰੀ ਤੇ ਮੁਲਜ਼ਮ ਦਾ ਪਿੱਛਾ ਕਰ ਕੇ ਕਾਬੂ ਕਰ ਲਿਆ, ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ’ਚੋਂ ਇਕ ਪਾਰਦਰਸ਼ੀ ਪਲਾਸਟਿਕ ਦਾ ਲਿਫਾਫਾ ਬਰਾਮਦ ਹੋਇਆ, ਜਿਸਦੀ ਤਲਾਸ਼ੀ ਲੈਣ ਤੇ ਉਸ ’ਚੋਂ 60 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਉਸਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਤੇ ਲਿਆ ਗਿਆ ਹੈ।



