Punjab

ਹੈਰੋਇਨ ਸਮੇਤ ਪੰਜਾਬ ਪੁਲਿਸ ਦੀ ਮਹਿਲਾ ਕਾਂਸਟੇਬਲ ਗ੍ਰਿਫਤਾਰ

ਬਠਿੰਡਾ, 3 ਅਪਰੈਲ- ਜ਼ਿਲ੍ਹਾ ਪੁਲਿਸ ਨੇ ਬਾਦਲ ਰੋਡ ‘ਤੇ ਸਥਿਤ ਓਵਰ ਬ੍ਰਿਜ ਦੇ ਨੇੜਿਓਂ ਇੱਕ ਮਹਿਲਾ ਕਾਂਸਟੇਬਲ ਨੂੰ 17.7 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਡੀਐਸਪੀ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਨਾਕਾਬੰਦੀ ਦੌਰਾਨ ਬਠਿੰਡਾ ਬਾਦਲ ਰੋਡ ‘ਤੇ ਸਥਿਤ ਓਵਰ ਬ੍ਰਿਜ ਨੇੜੇ ਇੱਕ ਥਾਰ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿੱਚੋਂ ਉਕਤ ਹੈਰੋਇਨ ਬਰਾਮਦ ਹੋਈ। ਉਹਨਾਂ ਦੱਸਿਆ ਕਿ ਥਾਰ ਗੱਡੀ ਨੂੰ ਇੱਕ ਮਹਿਲਾ ਚਲਾ ਰਹੀ ਸੀ, ਜਿਸ ਨੇ ਪੁੱਛਗਿੱਛ ਦੌਰਾਨ ਆਪਣਾ ਨਾਮ ਅਮਨਦੀਪ ਕੌਰ ਵਾਸੀ ਚੱਕ ਫਤਿਹ ਸਿੰਘ ਵਾਲਾ ਦੱਸਿਆ। ਡੀਐਸਪੀ ਹਰਬੰਸ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ। ਉਕਤ ਮਹਿਲਾ ਕਾਂਸਟੇਬਲ ਮਾਨਸਾ ਜ਼ਿਲ੍ਹੇ ਵਿੱਚ ਤੈਨਾਤ ਹੈ ਪਰ ਮੌਜੂਦਾ ਸਮੇਂ ਉਹ ਬਠਿੰਡਾ ਦੀ ਪੁਲਿਸ ਲਾਈਨ ਵਿੱਚ ਡਿਊਟੀ ਕਰ ਰਹੀ ਹੈ।

Related Articles

Leave a Reply

Your email address will not be published. Required fields are marked *

Back to top button