Punjab

ਹੋਲਾ ਮਹੱਲਾ ਮੌਕੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਸੀ.ਸੀ.ਟੀ.ਵੀ. ਕੈਮਰੇ ਰੱਖਣਗੇ ਨਜ਼ਰ

ਸ੍ਰੀ ਅਨੰਦਪੁਰ ਸਾਹਿਬ, 6 ਫਰਵਰੀ- ਹੋਲਾ ਮਹੱਲਾ ਦਾ ਤਿਉਹਾਰ ਕੀਰਤਪੁਰ ਸਾਹਿਬ ਵਿਚ 10 ਤੋਂ 12 ਮਾਰਚ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 13 ਤੋਂ 15 ਮਾਰਚ ਤੱਕ ਮਨਾਇਆ ਜਾ ਰਿਹਾ ਹੈ, ਜਿਸ ਦੀਆਂ ਪ੍ਰਸ਼ਾਸਨ ਵਲੋਂ ਅਗਾਊਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਮੌਕੇ ਲੱਖਾਂ ਸੰਗਤਾਂ ਗੁਰਧਾਮਾਂ ਦੇ ਦਰਸ਼ਨਾਂ ਲਈ ਇਥੇ ਪੁੱਜਦੀਆਂ ਹਨ। ਅੱਜ ਪਾਰਕਿੰਗ ਸਥਾਨਾਂ ਵਿਚ ਵਾਹਨਾਂ ਤੇ ਚਾਲਕਾਂ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਮੇਲਾ ਖੇਤਰ ਦੇ ਵਿਸ਼ੇਸ਼ ਦੌਰੇ ਉਤੇ ਰਹੇ ਮੇਲਾ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਜਸਪ੍ਰੀਤ ਸਿੰਘ, ਤਹਿਸੀਲਦਾਰ ਸੰਦੀਪ ਕੁਮਾਰ, ਨਾਇਬ ਤਹਿਸੀਲਦਾਰ ਅੰਗਦਪ੍ਰੀਤ ਸਿੰਘ, ਕਾਰਜਕਾਰੀ ਇੰ. ਜਲ ਸਪਲਾਈ ਹਰਜੀਤਪਾਲ ਸਿੰਘ, ਕਾਰਜਸਾਧਕ ਅਫਸਰ ਹਰਬਖਸ਼ ਸਿੰਘ ਸਮੇਤ ਅਧਿਕਾਰੀਆਂ ਨੇ ਜਾਇਜ਼ਾ ਉਪਰੰਤ ਦੱਸਿਆ ਕਿ ਵਾਹਨ ਪਾਰਕਿੰਗ ਤੋਂ ਸਟਲ ਬੱਸ ਸਰਵਿਸ ਚਲਾਈ ਜਾਵੇਗੀ, ਜੋ ਸ਼ਰਧਾਲੂਆਂ ਨੂੰ ਮੁਫਤ ਗੁਰਧਾਮਾਂ ਤੱਕ ਲੈ ਕੇ ਜਾਵੇਗੀਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆ ਲਈ ਮੇਲਾ ਖੇਤਰ ਵਿਚ ਢੁਕਵੀਆਂ ਥਾਵਾਂ ਉਤੇ ਸੀ.ਸੀ.ਟੀ.ਵੀ. ਕੈਮਰੇ ਲਗਾ ਕੇ ਨਜ਼ਰ ਰੱਖੀ ਜਾਵੇਗੀਸੜਕਾਂ ਦੇ ਆਲੇ-ਦੁਆਲੇ ਲੱਗੇ ਰੋਸ਼ਨੀ ਦੇ ਪੋਲ ਆਕਰਸ਼ਿਤ ਲਾਈਟਾਂ ਨਾਲ ਰੋਸ਼ਨਾਏ ਜਾਣਗੇਉਨ੍ਹਾਂ ਆਖਿਆ ਕਿ ਮੇਲਾ ਖੇਤਰ ਵਿਚ ਪ੍ਰਬੰਧਾਂ ਨੂੰ ਸੁਚਾਰੂ ਰੱਖਣ ਲਈ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰ ਜਯੋਤੀ ਦੇ ਦਿਸ਼ਾਨਿਰਦੇਸ਼ਾਂ ਅਨੁਸਾਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ।

Related Articles

Leave a Reply

Your email address will not be published. Required fields are marked *

Back to top button