Punjab

ਹੜ੍ਹਾਂ ਕਾਰਨ ਫਾਜ਼ਿਲਕਾ ਤੇ ਮਾਨਸਾ ਜ਼ਿਲ੍ਹਿਆਂ ‘ਚ ਦੋ ਹੋਰ ਮੌਤਾਂ ਦਰਜ, 55 ਹੋਈ ਮ੍ਰਿਤਕਾਂ ਦੀ ਗਿਣਤੀ

ਜਸਵਿੰਦਰ ਸਿੰਘ ਸੰਧੂ

ਚੰਡੀਗੜ੍ਹ, 12 ਸਤੰਬਰ : ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਹੜ੍ਹ ਪ੍ਰਭਾਵਿਤ ਇਲਾਕਿਆਂ ਤੋਂ 40 ਹੋਰ ਵਿਅਕਤੀਆਂ ਨੂੰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਭੇਜਿਆ ਗਿਆ ਹੈ, ਜਿਸ ਨਾਲ ਸੂਬੇ ਭਰ ਵਿੱਚ ਹੁਣ ਤੱਕ ਬਚਾਏ ਗਏ ਲੋਕਾਂ ਦੀ ਕੁੱਲ ਗਿਣਤੀ 23,337 ਹੋ ਗਈ ਹੈ। ਮਾਲ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਹੜ੍ਹਾਂ ਦਾ ਕਹਿਰ ਜਾਰੀ ਹੈ, ਜਿਸ ਨਾਲ 29 ਹੋਰ ਪਿੰਡ, 42 ਲੋਕ ਅਤੇ ਲਗਪਗ 398 ਹੈਕਟੇਅਰ ਵਾਹੀਯੋਗ ਜ਼ਮੀਨ ਪ੍ਰਭਾਵਿਤ ਹੋਈ ਹੈ। ਇਸ ਤਰ੍ਹਾਂ 22 ਜ਼ਿਲ੍ਹਿਆਂ ਵਿੱਚ ਪ੍ਰਭਾਵਿਤ ਪਿੰਡਾਂ ਦੀ ਗਿਣਤੀ 2214 ਹੋ ਗਈ ਹੈ ਜਦੋਂ ਕਿ ਪ੍ਰਭਾਵਿਤ ਵਿਅਕਤੀਆਂ ਦੀ ਗਿਣਤੀ 3,88,508 ਤੱਕ ਪਹੁੰਚ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 24 ਘੰਟਿਆਂ ਦੌਰਾਨ ਫਾਜ਼ਿਲਕਾ ਅਤੇ ਮਾਨਸਾ ਵਿੱਚ ਇੱਕ-ਇੱਕ ਮੌਤ ਦਰਜ ਕੀਤੀ ਗਈ ਹੈ, ਜਿਸ ਨਾਲ ਸੂਬੇ ਭਰ ਵਿੱਚ ਮੌਤਾਂ ਦੀ ਕੁੱਲ ਗਿਣਤੀ 55 ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ 111 ਰਾਹਤ ਕੈਂਪ ਚੱਲ ਰਹੇ ਹਨ, ਜਿੱਥੇ 4585 ਪ੍ਰਭਾਵਿਤ ਲੋਕ ਰਹਿ ਰਹੇ ਹਨ।

Related Articles

Leave a Reply

Your email address will not be published. Required fields are marked *

Back to top button