Punjab

ਹੜ੍ਹ ਮਾਰੇ ਪਿੰਡਾਂ ਦਾ ਦੌਰਾ ਕਰਨ ਪੁੱਜੇ ਸੁਖਬੀਰ ਬਾਦਲ ਨੇ 20 ਹਜ਼ਾਰ ਲੀਟਰ ਡੀਜ਼ਲ ਦੇਣ ਦਾ ਕੀਤਾ ਵਾਅਦਾ

ਸ੍ਰੀ ਗੋਇੰਦਵਾਲ ਸਾਹਿਬ, 27 ਅਗਸਤ : ਤਰਨਤਾਰਨ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ’ਚ ਲੰਘਦੇ ਬਿਆਸ ਦਰਿਆ ਨਾਲ ਲੱਗਦੇ ਪਿੰਡ ਜਿਨ੍ਹਾਂ ਵਿਚ ਇਸ ਵੇਲੇ ਵੱਡੀ ਮਾਤਰਾ ਵਿਚ ਪਾਣੀ ਦੀ ਮਾਰ ਪੈਣ ਕਾਰਨ ਹਜਾਰਾਂ ਏਕੜ ਫਸਲ ਪ੍ਰਭਾਵਿਤ ਹੋ ਚੁੱਕੀ ਹੈ, ਦਾ ਦੌਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੰਗਲਵਾਰ ਨੂੰ ਇਥੇ ਪੁੱਜੇ। ਉਨ੍ਹਾਂ ਨੇ ਜਿਥੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਉਥੇ ਹੀ ਜ਼ੋਰ ਦੇ ਕੇ ਆਖਿਆ ਕਿ ਅਕਾਲੀ ਦਲ ਇਸ ਲੋੜ ਵੇਲੇ ਕਦੇ ਵੀ ਪੰਜਾਬੀਆਂ ਨੂੰ ਇਕੱਲਾ ਨਹੀਂ ਛੱਡੇਗਾ। ਉਨ੍ਹਾਂ ਐਲਾਨ ਕੀਤਾ ਕਿ ਉਹ ਇਸ ਜ਼ਿਲ੍ਹੇ ਵਿਚ ਹੜ੍ਹ ਰਾਹਤ ਕਾਰਜਾਂ ਵਾਸਤੇ 20 ਹਜ਼ਾਰ ਡੀਜ਼ਲ ਫੌਰੀ ਪ੍ਰਦਾਨ ਕਰਨਗੇ। ਸੁਖਬੀਰ ਸਿੰਘ ਬਾਦਲ ਨੇ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਯੂਥ ਅਕਾਲੀ ਦਲ ਟਰੈਕਟਰ ਅਤੇ ਰੇਤ ਤੇ ਮਿੱਟੀ ਦੇ ਭਰੇ ਥੈਲੇ ਬੰਨ੍ਹ ਮਜ਼ਬੂਤ ਕਰਨ ਵਾਸਤੇ ਪ੍ਰਦਾਨ ਕਰਨ ਦੀ ਸੇਵਾ ਕਰੇਗਾ, ਤਾਂ ਜੋ ਹੜ੍ਹ ਪ੍ਰਭਾਵਤ ਇਲਾਕਿਆਂ ਵਿਚ ਮਦਦ ਹੋ ਸਕੇ ਤੇ ਮਨੁੱਖਤਾ ਦੇ ਆਧਾਰ ’ਤੇ ਮਦਦ ਕੀਤੀ ਜਾ ਸਕੇ। ਖਡੂਰ ਸਾਹਿਬ ਹਲਕੇ ਦੇ ਮੁੰਡਾਪਿੰਡ ਅਤੇ ਘੜਕਾ ਵਿਚ ਹੜ੍ਹ ਮਾਰੇ ਲੋਕਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਭਰੋਸਾ ਦੁਆਇਆ ਕਿ ਇਕ ਵਾਰ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੱਕੇ ਬੰਨ੍ਹ ਬਣਾਏ ਜਾਣਗੇ। ਉਨ੍ਹਾਂ ਨੇ ਇਹ ਵੀ ਭਰੋਸਾ ਦੁਆਇਆ ਕਿ ਤਰਨਤਾਰਨ ਜ਼ਿਲ੍ਹੇ ਦੇ ਆਗੂਆਂ ਦੇ ਨਾਲ ਨਾਲ ਅਕਾਲੀ ਦਲ ਦੇ ਯੂਥ ਕੇਡਰ ਵੀ ਇਸ ਲੋੜ ਵੇਲੇ ਹਰ ਸਮੇਂ ਉਨ੍ਹਾਂ ਦਾ ਸਾਥ ਦੇਣਗੇ। ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਅਪੀਲ ਕੀਤੀ ਕਿ ਉਹ ਹੜ੍ਹ ਮਾਰੇ ਇਲਾਕਿਆਂ ਵਿਚ ਡਾਕਟਰਾਂ ਦੀਆਂ ਟੀਮਾਂ ਤਾਇਨਾਤ ਕਰਨ ਅਤੇ ਜਿਥੇ ਕਿਤੇ ਲੋੜ ਹੈ, ਖਾਣ ਪੀਣ ਵਾਸਤੇ ਖਾਦ ਪਦਾਰਥਾਂ ਦੇ ਪੈਕਟ ਉਪਲਬਧ ਕਰਵਾਉਣ। ਇਸ ਮੌਕੇ ਖਡੂਰ ਸਾਹਿਬ ਹਲਕੇ ਦੇ ਸਾਬਕਾ ਵਿਧਾਇਕ ਅਤੇ ਇੰਚਾਰਜ ਰਵਿੰਦਰ ਸਿੰਘ ਬ੍ਰਹਮਪੁਰਾ, ਐੱਸਐੱਸ ਬੋਰਡ ਦੇ ਸਾਬਕਾ ਮੈਂਬਰ ਤੇ ਸੀਨੀਅਰ ਆਗੂ ਇਕਬਾਲ ਸਿੰਘ ਸੰਧੂ, ਸਾਬਕਾ ਚੇਅਰਮੈਨ ਗੁਰਸੇਵਕ ਸਿੰਘ ਸ਼ੇਖ, ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਦੀਪ ਸਿੰਘ ਔਲਖ,ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੱਗੀ ਚੋਹਲਾ ਆਦਿ ਸਮੇਤ, ਜਥੇਦਾਰ ਦਲਬੀਰ ਸਿੰਘ ਜਹਾਂਗੀਰ, ਕੁਲਦੀਪ ਸਿੰਘ ਲਾਹੌਰੀਆ, ਅਮਰੀਕ ਸਿੰਘ ਸਾਬਕਾ ਸਰਪੰਚ ਚੋਹਲਾ ਸਾਹਿਬ, ਦਿਲਬਾਗ ਸਿੰਘ ਸਾਬਕਾ ਸਰਪੰਚ ਕਾਹਲਵਾਂ, ਸੁਖਜਿੰਦਰ ਸਿੰਘ ਬਿੱਟੂ ਸਰਪੰਚ ਪੱਖੋਪੁਰ, ਅਵਤਾਰ ਸਿੰਘ ਸੰਧੂ ਚੋਹਲਾ ਸਾਹਿਬ, ਇੰਦਰਜੀਤ ਸਿੰਘ ਕਰਮੂੰਵਾਲਾ ਸਾਬਕਾ ਸਰਪੰਚ, ਸਵਿੰਦਰ ਸਿੰਘ ਪ੍ਰਧਾਨ ਕਰਮੂੰਵਾਲਾ, ਕੁਰਿੰਦਰਜੀਤ ਸਿੰਘ ਚੋਹਲਾ ਖੁਰਦ, ਮਨਜਿੰਦਰ ਸਿੰਘ ਲਾਟੀ, ਡਾ.ਜਤਿੰਦਰ ਸਿੰਘ, ਹਰਜਿੰਦਰ ਸਿੰਘ ਜਿੰਦਾ ਆੜ੍ਹਤੀ, ਗੁਰਦੇਵ ਸਿੰਘ ਸ਼ਬਦੀ, ਜਗਰੂਪ ਸਿੰਘ ਪੱਖੋਪੁਰ ਯੂਥ ਆਗੂ, ਸੁਖਚੈਨ ਸਿੰਘ ਰੰਧਾਵਾ ਕਰਮੂੰਵਾਲਾ ਯੂਥ ਆਗੂ, ਹਰਦੀਪ ਸਿੰਘ ਸਾਬਕਾ ਸਰਪੰਚ ਰਾਣੀਵਲਾਹ, ਹਰਪਾਲ ਸਿੰਘ ਸਾਬਕਾ ਸਰਪੰਚ ਕੌੜੇ ਵਿਧਾਨ, ਮਾਸਟਰ ਗੁਰਨਾਮ ਸਿੰਘ ਧੁੰਨ, ਮਾਸਟਰ ਦਲਬੀਰ ਸਿੰਘ ਚੰਬਾ, ਜਤਿੰਦਰ ਸਿੰਘ ਮੁੰਡਾਪਿੰਡ, ਕਾਕੂ ਪੀਏ, ਬਿੱਟੂ ਧੀਰ, ਦਿਲਬਰ ਸਿੰਘ ਚੋਹਲਾ ਸਾਹਿਬ, ਬਾਵਾ ਸਿੰਘ ਸਾਬਕਾ ਸਰਪੰਚ ਰੱਤੋਕੇ, ਬਲਕਾਰ ਸਿੰਘ ਸਾਬਕਾ ਸਰਪੰਚ ਚੰਬਾ ਹਵੇਲੀਆਂ, ਅਜੀਤਪਾਲ ਸਿੰਘ ਬਿੱਟੂ, ਜੁਝਾਰ ਸਿੰਘ ਘੜਕਾ, ਗੁਰਵਿੰਦਰ ਸਿੰਘ ਘੜਕਾ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button