Punjab

ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਲਈ ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਨੇ ਮੀਟਿੰਗ

ਸਰਕਾਰ ਬਿਨਾਂ ਸ਼ਰਤ ਮੁਲਾਜ਼ਮਾਂ ਦੀਆਂ ਮੰਗਾਂ ਪ੍ਰਵਾਨ ਕਰੇ– ਬਲਵਿੰਦਰ ਸਿੰਘ

ਫ਼ਿਰੋਜ਼ਪੁਰ, 31 ਮਈ (ਬਾਲ ਕਿਸ਼ਨ)– ਆਪਣੀ ਹੱਕੀ ਤੇ ਜਾਇਜ਼ ਮੰਗਾਂ ਦੀ ਪੂਰਤੀ ਨੂੰ ਲੈ ਕੇ ਦੀ ਕਲਾਸ ਫੌਰ ਗੌਰਮਿੰਟ ਇੰਪਲਾਈਜ਼ ਯੂਨੀਅਨ ਨਾਲ ਸਬੰਧਿਤ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680-22–ਬੀ ਚੰਡੀਗੜ੍ਹ ਦੀ ਮੀਟਿੰਗ ਸ੍ਰੀ ਮੇਹਰ ਸਿੰਘ ਵਿਰਕ ਮੰਡਲ ਪ੍ਰਧਾਨ ਫ਼ਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੂਬਾ ਪ੍ਰਧਾਨ ਮਹਿਲ ਸਿੰਘ ਪੰਜਾਬ ਵਣ ਵਿਭਾਗ ਡਰਾਈਵਰ ਐਸੋਸੀਏਸ਼ਨ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੰਡਲ ਚੇਅਰਮੈਨ ਬਲਵਿੰਦਰ ਸਿੰਘ ਨੇ ਦੱਸਿਆ ਕਿ 1/6/2025 ਦਿਨ ਐਤਵਾਰ ਨੂੰ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਭਵਨ ਬੱਸ ਸਟੈਂਡ ਮੋਗਾ ਵਿਖੇ ਸੂਬਾਈ ਕਨਵੈੱਨਸ਼ਨ ਦੇ ਸਬੰਧ ਵਿਚ ਮੀਟਿੰਗ ਕੀਤੀ ਗਈ ਹੈ, ਜਿਸ ਵਿਚ ਪਹਿਲ ਦੇ ਅਧਾਰ ’ਤੇ ਵਿਭਾਗਾਂ ਦੇ ਵਿਚ ਕੰਮ ਕਰਦੇ ਡਰਾਈਵਰ ਅਤੇ ਵਰਕਰਾਂ ਨੂੰ ਬਿਨਾਂ ਸ਼ਰਤ ਪੱਕਾ ਕੀਤਾ ਜਾਵੇ, ਸਾਰੇ ਵਿਭਾਗਾਂ ਅਤੇ ਕਾਰਪੋਰੇਸ਼ਨਾਂ ਅਤੇ ਦੀਆਂ ਖਾਲੀ ਪਈਆਂ ਅਸਾਮੀਆਂ ’ਤੇ ਭਰਤੀ ਕੀਤੀ ਜਾਵੇ, 2004 ਤੋਂ ਬਾਅਦ ਭਰਤੀ ਕੀਤੇ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਬਹਾਲ ਕੀਤੀ ਜਾਵੇ, ਮਾਨਯੋਗ ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਿਕ ਬਰਾਬਰ ਕੰਮ, ਬਰਾਬਰ ਤਨਖ਼ਾਹ ਦਿੱਤੀ ਜਾਵੇ, ਪੰਜਾਬ ਦੇ ਮੁਲਾਜ਼ਮਾਂ ਤੇ ਦਰਜਾ ਚਾਰ ’ਤੇ ਕੀਤੇ ਝੂਠੇ ਮੁਕੱਦਮੇ ਰੱਦ ਕੀਤੇ ਜਾਣ। ਇਸ ਤੋਂ ਇਲਾਵਾ ਹੋਰ ਬਹੁਤ ਸਾਰੀਆਂ ਮੰਗਾਂ ’ਤੇ ਵਿਚਾਰ–ਵਟਾਂਦਰਾ ਕੀਤਾ ਗਿਆ। ਇਸ ਮੌਕੇ ਹਾਜ਼ਰ ਸਾਥੀ ਫ਼ਿਰੋਜ਼ਪੁਰ ਰੇਂਜ ਪ੍ਰਧਾਨ ਮਹਿੰਦਰ ਸਿੰਘ, ਜਨਰਲ ਸਕੱਤਰ ਬਚਨ ਸਿੰਘ, ਕੱਕਾ ਸਿੰਘ, ਮੁਖਤਿਆਰ ਸਿੰਘ, ਜੀਤਾ ਸਿੰਘ, ਮੱਖਣ ਸਿੰਘ, ਸੁਖਵਿੰਦਰ ਸਿੰਘ, ਫੁੰਮਣ ਸਿੰਘ, ਕੁਲਵੰਤ ਸਿੰਘ, ਕਰਨੈਲ ਸਿੰਘ, ਵੀਰ ਸਿੰਘ, ਅਮਰ ਸਿੰਘ, ਪੂਰਨ ਸਿੰਘ, ਗੁਰਚਰਨ ਸਿੰਘ ਤੋਂ ਇਲਾਵਾ ਬਹੁਤ ਵੱਡੀ ਗਿਣਤੀ ਵਿਚ ਸਾਥੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button