Politics

ਹੱਕੀ ਮੰਗਾਂ ਦੀ ਪੁੂਰਤੀ ਨੂੰ ਲੈ ਕੇ ਆਸ਼ਾ ਵਰਕਰਾਂ ਵੱਲੋਂ ਸਿਵਲ ਹਸਪਤਾਲ ਵਿਖੇ ਧਰਨਾ ਲਗਾਇਆ

ਫ਼ਿਰੋਜ਼ਪੁਰ, 18 ਮਾਰਚ (ਬਾਲ ਕਿਸ਼ਨ)– ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਦੀ ਪੁੂਰਤੀ ਲਈ ਸਾਂਝਾ ਮੋਰਚਾ ਆਸ਼ਾ ਵਰਕਰ ਯੂਨੀਅਨ ਵੱਲੋਂ ਰਾਜਵੰਤ ਕੌਰ ਦੀ ਪ੍ਰਧਾਨਗੀ ਹੇਠ ਸਮੂਹ ਜ਼ਿਲੇ੍ਹ ਦੀਆਂ ਆਸ਼ਾ ਵਰਕਰਾਂ ਵੱਲੋਂ ਕੰਮ ਦਾ ਬਾਈਕਾਟ ਕਰਕੇ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ, ਜਿਸ ਵਿੱਚ ਕੈਂਡੀ ਬਲਾਕ ਫ਼ਿਰੋਜ਼ਪੁਰ ਦੀ ਆਗੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2026 ਦੇ ਬਜਟ ਦੌਰਾਨ ਆਖਰੀ ਬਜਟ ਹੁੰਦੇ ਹੋਏ ਵੀ ਸਮੂਹ ਆਸ਼ਾ ਵਰਕਰਾਂ ਦੀ ਕੋਈ ਵੀ ਮੰਗ ਨੂੰ ਪ੍ਰਵਾਨ ਨਹੀਂ ਕੀਤਾ ਗਿਆ ਅਤੇ ਨਾ ਹੀ ਆਸ਼ਾ ਵਰਕਰ ਅਤੇ ਕਿਸੇ ਮੁਲਾਜ਼ਮ ਦੀ ਮੰਗ ਬਾਰੇ ਕੋਈ ਗੱਲਬਾਤ ਕੀਤੀ ਗਈ। ਜਸਵਿੰਦਰ ਸਿੰਘ ਕੌੜਾ ਜਨਰਲ ਸਕੱਤਰ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲਾ ਫ਼ਿਰੋਜ਼ਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਮੰਗਾਂ ਮੰਨਣ ਦੀ ਬਜਾਏ ਉਲਟ ਔਰਤ ਦਿਵਸ ਵਾਲੇ ਦਿਨ ਆਪਣੀ ਹਕੀਮ ਮੰਗਾਂ ਦੀ ਆਵਾਜ਼ ਨੂੰ ਬੁਲੰਦ ਕਰਦੇ ਹੋਏ ਰੋਸ ਮਈ ਪ੍ਰਦਰਸ਼ਨ ਕਰਦੀਆਂ ਸਮੂਹ ਆਸ਼ਾ ਵਰਕਰ ਵਰਕਰਾਂ ’ਤੇ ਲਾਠੀ ਚਾਰਜ ਕੀਤਾ ਗਿਆ, ਜਿਸ ਦਾ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਪੁਰਜ਼ੋਰ ਨਿਖੇਦੀ ਕਰਦੀ ਹੈ ਅਤੇ ਸਮੂਹ ਮੁਲਾਜ਼ਮ ਜਥੇਬੰਦੀਆਂ ਨੂੰ ਅਪੀਲ ਕਰਦੀ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਮੁਲਾਜ਼ਮ ਜਥੇਬੰਦੀਆਂ ਇਕੱਤਰ ਹੋ ਕੇ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਮੰਤਰੀਆਂ ਦੇ ਖ਼ਿਲਾਫ਼ ਹਰ ਜ਼ਿਲ੍ਹੇ ਵਿੱਚ ਰੋਸ ਪ੍ਰਦਰਸ਼ਨ ਸ਼ੁਰੂ ਕੀਤਾ ਜਾਵੇ ਅਤੇ ਆਪ ਸਰਕਾਰ ਦੇ ਝੂਠ ਦੇ ਪੁਲਿੰਦੇ ਦੀ ਪੋਲ ਲੋਕਾਂ ਸਾਹਮਣੇ ਖੋਲੀ ਜਾਵੇ। ਰਾਜਵੰਤ ਕੌਰ ਨੇ ਦੱਸਿਆ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਾ ਕੀਤੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਮੂਹ ਆਸ਼ਾ ਵਰਕਰ ਵਰਕਰਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਇਸ ਵਿੱਚ ਹੋਰਨਾਂ ਤੋਂ ਇਲਾਵਾ ਕੈਂਡੀ ਬਲਵਿੰਦਰ ਕੌਰ, ਬਲਜੀਤ ਕੌਰ, ਕਿਰਨਾ, ਅੰਜਨਾ, ਬਲਜਿੰਦਰ ਕੌਰ, ਸਿਮਰਜੀਤ ਕੌਰ, ਗੁਰਮੀਤ ਕੌਰ, ਜੋਤੀ ਰਾਣੀ, ਪਰਮਜੀਤ ਕੌਰ, ਲਛਮੀ, ਲਸ਼ਮੀਤਾ, ਸੁਨੀਤਾ, ਆਸ਼ਾ ਵਰਕਰ ਮਨਪ੍ਰੀਤ ਕੌਰ, ਜੋਤੀ, ਇੰਦੂ ਬਾਲਾ ਆਦਿ ਇਸ ਧਰਨੇ ਵਿੱਚ ਸ਼ਾਮਿਲ ਸਨ। ਇਸ ਧਰਨੇ ਵਿੱਚ ਪੈਰਾ ਮੈਡੀਕਲ ਸਿਹਤ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਅਹੁਦੇਦਾਰ ਨਰਿੰਦਰ ਸ਼ਰਮਾ ਨੇ ਧਰਨੇ ਨੂੰ ਵੀ ਸੰਬੋਧਨ ਕੀਤਾ।

Related Articles

Leave a Reply

Your email address will not be published. Required fields are marked *

Back to top button