Punjab

1 ਕਿਲੋ 106 ਗ੍ਰਾਮ ਹੈਰੋਇਨ ਸਮੇਤ 9 ਗ੍ਰਿਫਤਾਰ

ਫਿਰੋਜ਼ਪੁਰ, 28 ਫਰਵਰੀ (ਜਸਵਿੰਦਰ ਸਿੰਘ ਸੰਧੂ)- ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਵੱਖ ਵੱਖ ਥਾਵਾਂ ਤੋਂ 1 ਕਿਲੋ 106 ਗ੍ਰਾਮ ਹੈਰੋਇਨ ਸਮੇਤ 9 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਇੰਸਪੈਕਟਰ ਹਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਜ਼ੀਰਾ ਗੇਟ ਪਾਸ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਅਮਰ ਉਰਫ ਕੰਬੋ ਪੁੱਤਰ ਭੋਲਾ ਵਾਸੀ ਬਸਤੀ ਸ਼ੇਖਾਂ ਵਾਲੀ ਸਿਟੀ ਫਿਰੋਜ਼ਪੁਰ ਹੈਰੋਇਨ ਵੇਚਣ ਦਾ ਆਦੀ ਹੈ, ਜੋ ਹੁਣ ਵੀ ਬਸਤੀ ਸ਼ੇਖਾਂ ਦੇ ਦੁਸਹਿਰਾ ਗਰਾਊਂਡ ਵਿਚ ਬੈਠਾ ਹੈਰੋਇਨ ਵੇਚ ਰਿਹਾ ਹੈ, ਜਿਸ ’ਤੇ ਤਿੰਨ ਹੋਰ ਐੱਨਡੀਪੀਐੱਸ ਐਕਟ ਦੇ ਮੁਕੱਦਮੇ ਦਰਜ ਹਨ। ਇਸੇ ਹੀ ਥਾਣੇ ਦੇ ਸਹਾਇਕ ਥਾਣੇਦਾਰ ਕਿਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਜ਼ੀਰਾ ਬਾਰਡਰ ਰੋਡ ਤੋਂ ਬੇਦੀ ਗੁਦਾਮ ਤੋਂ ਅੱਜੇ ਪੁੱਜੇ ਤਾਂ ਦੋ ਮੋਨੇ ਵਿਅਕਤੀ ਰਵੀ ਉਰਫ ਰਮਨ ਪੁੱਤਰ ਜਗੀਰਾ ਵਾਸੀ ਗਲੀ ਭੰਡਾਰੀਆਂ ਵਾਲੀ, ਬਸਤੀ ਭੱਟੀਆਂ ਵਾਲੀ ਸਿਟੀ ਫਿਰੋਜ਼ਪੁਰ ਅਤੇ ਅਵਿਨਾਸ਼ ਉਰਫ ਨਾਸ਼ਾ ਪੁੱਤਰ ਰੂਪ ਲਾਲ ਵਾਸੀ ਗਲੀ ਭੰਡਾਰੀਆਂ ਵਾਲੀ ਬਸਤੀ ਭੱਟੀਆਂ ਵਾਲੀ ਸਿਟੀ ਫਿਰੋਜ਼ਪੁਰ ਪੈਦਲ ਆਉਂਦੇ ਵਿਖਾਈ ਦਿੱਤੇ, ਜੋ ਪੁਲਿਸ ਪਾਰਟੀ ਵੇਖ ਕੇ ਘਬਰਾ ਗਏ ਤੇ ਮੌਕੇ ਤੋਂ ਖਿਸਕਣ ਲੱਗੇ, ਜਿਨ੍ਹਾਂ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਸਦਰ ਫਿਰੋਜਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਲਖਵਿੰਦਰ ਸਿੰਘ ਉਰਫ ਲੱਖਾ ਪੁੱਤਰ ਸਰਦਾਰਾ ਸਿੰਘ ਵਾਸੀ ਪਿੰਡ ਮੱਧਰੇ, ਗੁਰਮੇਜ ਸਿੰਘ ਉਰਫ ਗੇਜਾ ਪੁੱਤਰ ਚਾਨਣ ਸਿੰਘ ਵਾਸੀ ਪਿੰਡ ਚਾਂਦੀ ਵਾਲਾ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ, ਜੋ ਅੱਜ ਵੀ ਦੋਵੇਂ ਹੈਰੋਇਨ ਸਮੇਤ ਕਾਬੂ ਆ ਸਕਦੇ ਹਨ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਆਰਿਫ ਪੁਲਿਸ ਦੇ ਸਹਾਇਕ ਥਾਣੇਦਾਰ ਅਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਕੁਲਵਿੰਦਰ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਪਿੰਡ ਕਮਾਲਾ ਬੋਦਲਾਂ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੇਕਰ ਹੁਣੇ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਦੋਸ਼ੀ ਨੁੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਮਮਦੋਟ ਪੁਲਿਸ ਦੇ ਸਬ ਇੰਸਪੈਕਟਰ ਪਰਮਜੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਇਲਾਕੇ ਵਿਚ ਗਸ਼ਤ ’ਤੇ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਸੁਰਜੀਤ ਸਿੰਘ ਉਰਫ ਗੱਬੀ ਪੁੱਤਰ ਜੋਰਾ ਵਾਸੀ ਪਿੰਡ ਕੜਮਾ ਹੈਰੋਇਨ ਵੇਚਣ ਦਾ ਧੰਦਾ ਕਰਦਾ ਹੈ, ਜੇਕਰ ਇਸ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦਾ ਹੈ। ਪੁਲਿਸ ਪਾਰਟੀ ਵੱਲੋਂ ਉਕਤ ਦੋਸ਼ੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 30 ਗ੍ਰਾਮ ਹੈਰੋਇਨ ਬਰਾਮਦ ਕੀਤੀ। ਉਧਰ ਥਾਣਾ ਲੱਖੋਕੇ ਬਹਿਰਾਮ ਪੁਲਿਸ ਦੇ ਸਬ ਇੰਸਪੈਕਟਰ ਗੁਰਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬੱਸ ਅੱਡਾ ਗੁੱਦੜਢੰਡੀ ਵਿਖੇ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਜਗਰੂਪ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਪੋਜੇ ਕੇ ਹਿਠਾੜ ਅਤੇ ਗੁਰਮੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਘੁਰਕਾ ਥਾਣਾ ਸਦਰ ਫਾਜ਼ਿਲਕਾ ਹੈਰੋਇਨ ਵੇਚਣ ਦੇ ਆਦੀ ਹਨ, ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ’ਤੇ ਮਾਮਲੇ ਦਰਜ ਕਰਕੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button