Punjab

1 ਫਰਵਰੀ ਨੂੰ ਹੀ ਜਲੰਧਰ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਜਲੰਧਰ, 30 ਜਨਵਰੀ : ਭਾਰਤੀ ਜਨਤਾ ਪਾਰਟੀ ਦੇ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੈਅ ਪ੍ਰੋਗਰਾਮ ਅਨੁਸਾਰ 1 ਫਰਵਰੀ ਨੂੰ ਜਲੰਧਰ ‘ਚ ਡੇਰਾ ਬੱਲਾਂ ਆਉਣਗੇ। ਇਸ ਸੂਚਨਾ ਨੂੰ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਤੇ ਸਾਬਕਾ ਮੇਅਰ ਰਾਕੇਸ਼ ਰਾਠੌਰ ਨੇ ਵੀ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ 1 ਫਰਵਰੀ ਨੂੰ ਹੀ ਪੰਜਾਬ ਦੌਰੇ ‘ਤੇ ਆ ਰਹੇ ਹਨ। ਉਨ੍ਹਾਂ ਅੱਗੇ ਦੱਸਿਆ ਕਿ 2 ਫਰਵਰੀ ਨੂੰ ਲੈ ਕੇ ਚੱਲ ਰਹੀਆਂ ਖ਼ਬਰਾਂ ਭਰਮਾਊ ਹਨ ਤੇ ਪ੍ਰੋਗਰਾਮ ‘ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

Related Articles

Leave a Reply

Your email address will not be published. Required fields are marked *

Back to top button