
ਫ਼ਿਰੋਜ਼ਪੁਰ, 4 ਮਾਰਚ (ਜਸਵਿੰਦਰ ਸਿੰਘ ਸੰਧੂ)– ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ 1 ਰਿਵਾਲਵਰ 32 ਬੋਰ ਜਿਸ ਦਾ ਲਾਕ ਟੁੱਟਾ ਹੋਇਆ, ਜਿਸ ਵਿਚ 4 ਰੋਂਦ ਮਿਸ ਤੇ 1 ਰੋਂਦ ਜਿੰਦਾ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ 303 (2), 317 (2) ਬੀ.ਐੱਨ.ਐੱਸ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਦਾਣਾ ਮੰਡੀ ਗੇਟ ਨੰਬਰ 1 ਪਾਸ ਪੁੱਜੀ ਤਾਂ ਇਕ ਲੜਕਾ ਮੋਟਰਸਾਈਕਲ ਬਿਨ੍ਹਾ ਨੰਬਰੀ ’ਤੇ ਆਉਂਦਾ ਵਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਤੇ ਇਕ ਦਮ ਮੋਟਰਸਾਈਕਲ ਪਿੱਛੇ ਮੋੜ ਕੇ ਭੱਜਣ ਲੱਗਾ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 1 ਰਿਵਾਲਵਰ 32 ਬੋਰ ਜਿਸ ਦਾ ਲਾਕ ਟੁੱਟਾ ਹੋਇਆ, ਜਿਸ ਵਿਚ 4 ਰੋਂਦ ਮਿਸ ਤੇ 1 ਰੋਂਦ ਜਿਦਾ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



