
ਫ਼ਿਰੋਜ਼ਪੁਰ, 27 ਜਨਵਰੀ (ਬਾਲ ਕਿਸ਼ਨ)– ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਔਰਤ ਨੂੰ ਗਿਫ਼ਤਾਰ ਕਰਕੇ ਉਸ ਖ਼ਿਲਾਫ਼ ਐੱਨ.ਡੀ.ਪੀ.ਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਕੱਚਾ ਜ਼ੀਰਾ ਰੋਡ ’ਤੇ ਦਾਣਾ ਮੰਡੀ ਦੇ ਗੇਟ ਨੰਬਰ 1 ਦੇ ਅੰਦਰ ਨੂੰ ਮੁੜੇ ਤਾਂ ਇਕ ਔਰਤ ਸੋਮਾ ਉਰਫ ਗੱਬਰੀ ਪਤਨੀ ਮੋਹਣ ਸਿੰਘ ਵਾਸੀ ਬਸਤੀ ਸੇਖਾਂ ਵਾਲੀ ਸਿਟੀ ਫਿਰੋਜ਼ਪੁਰ ਪੈਦਲ ਆਉਂਦੀ ਵਿਖਾਈ ਦਿੱਤੀ ਤਾਂ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਈ ਤੇ ਮੌਕੇ ਤੋਂ ਖਿਸਕਣ ਲੱਗੀ, ਜਿਸ ਨੂੰ ਪੁਲਿਸ ਪਾਰਟੀ ਵੱਲੋਂ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ਣ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



