Punjab

10 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ

ਫ਼ਿਰੋਜ਼ਪੁਰ, 16 ਮਾਰਚ (ਬਾਲ ਕਿਸ਼ਨ)– ਥਾਣਾ ਸਿਟੀ ਫ਼ਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਬਾਰਡਰ ਰੋਡ ਨੇੜੇ ਪਾਣੀ ਵਾਲੀ ਟੈਂਕੀ ਪਾਸ ਪੁੱਜੇ ਤਾਂ ਦੋ ਮੋਨੇ ਨੌਜਵਾਨ ਮਨੋਜ ਕੁਮਾਰ ਉਰਫ ਮਨੋਜ ਪੁੱਤਰ ਜੰਗੀਰ ਦਾਸ ਪੁੱਤਰ ਗੁਰਮੁੱਖ ਦਾਸ ਵਾਸੀ ਪਿੰਡ ਡੂੰਮਣੀ ਵਾਲਾ ਹਾਲ ਨੇੜੇ ਹਰਿ ਕ੍ਰਿਸ਼ਨ ਲੈਬਾਟਰੀ ਘੁਮਿਆਰ ਮੰਡੀ ਕੈਂਟ ਫਿਰੋਜ਼ਪੁਰ ਅਤੇ ਦੀਪਕ ਉਰਫ ਖੱਡੀ ਪੁੱਤਰ ਬਾਹਰਾ ਵਾਸੀ ਮੁਹੱਲਾ ਨਾਨਕਪੁਰਾ, ਬਾਂਸੀ ਗੇਟ ਸਿਟੀ ਫਿਰੋਜ਼ਪੁਰ, ਜ਼ਿਲ੍ਹਾ ਫਿਰੋਜ਼ਪੁਰ ਖੜੇ ਵਿਖਾਈ ਦਿੱਤੇ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਘਬਰਾ ਗਏ ਤੇ ਮੌਕੇ ਤੋਂ ਭੱਜਣ ਲੱਗੇ, ਜਿਨ੍ਹਾਂ ਨੂੰ ਪੁਲਿਸ ਪਾਰਟੀ ਵੱਲੋਂ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button