Punjab

10 ਗੱਟੂ ਚਾਈਨਾ ਡੋਰ ਸਮੇਤ ਇਕ ਗ੍ਰਿਫ਼ਤਾਰ

ਫ਼ਿਰੋਜ਼ਪੁਰ, 29 ਜਨਵਰੀ (ਬਾਲ ਕਿਸ਼ਨ)–  ਥਾਣਾ ਗੁਰੂਹਰਸਹਾਏ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ 10 ਗੱਟੂ ਚਾਈਨਾ ਡੋਰ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ 223 ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਨਰੇਸ਼ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਅਤੇ ਚੈਕਿੰਗ ਦੇ ਸਬੰਧ ਵਿਚ ਵਿਸ਼ਵਕਰਮਾ ਚੋਂਕ ਗੁਰੂਹਰਸਹਾਏ ਪਾਸ ਪੁੱਜੇ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀ ਅਭੀਨੰਦਨ ਪੁੱਤਰ ਅਨਿਲ ਕੁਮਾਰ ਵਾਸੀ ਆਦਰਸ਼ ਨਗਰ ਗੁਰੂਹਰਸਹਾਏ ਚਾਈਨਾ ਡੋਰ ਵੇਚਣ ਦਾ ਆਦੀ ਹੈ, ਜੋ ਅੱਜ ਵੀ ਸਟੇਡੀਅਮ ਗੁਰੂਹਰਸਹਾਏ ਦੇ ਰਸਤੇ ’ਤੇ ਖੜਾ ਚਾਈਨਾ ਡੋਰ ਚੋਰੀ ਛੁਪੇ ਵੇਚਣ ਲਈ ਖੜਾ ਹੈ, ਜੇਕਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂਸਕਦਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਜਗ੍ਹਾ ’ਤੇ ਛਾਪੇਮਾਰੀ ਕਰਕੇ ਦੋਸ਼ੀ ਨੂੰ 10 ਗੱਟੂ ਚਾਈਨਾ ਡੋਰ ਸਮੇਤ ਗ੍ਰਿਫਤਾਰ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Related Articles

Leave a Reply

Your email address will not be published. Required fields are marked *

Back to top button