
ਮੋਗਾ, 6 ਅਗਸਤ : ਜ਼ਿਲ੍ਹਾ ਮੋਗਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਵੱਲੋਂ ਵੱਖ-ਵੱਖ ਥਾਂਵਾ ਤੋਂ 10 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ ਪਾਬੰਦੀਸ਼ੁਦਾ ਦਵਾਈ ਦੀਆਂ 152 ਗੋਲੀਆਂ ਅਤੇ 805 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਬਾਘਾਪੁਰਾਣਾ ਪੁਲਿਸ ਦੇ ਥਾਣੇਦਾਰ ਕਮਲਜੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ’ਚ ਗਸ਼ਤ ਕਰ ਰਹੇ ਸੀ ਤਾਂ ਨੱਥੂਵਾਲਾ ਗਰਬੀ ਦੇ ਮਹਿਤਾਬ ਚੌਕ ਦੇ ਕੋਲ ਬਲਜਿੰਦਰ ਸਿੰਘ ਵਾਸੀ ਇੰਦਰਾ ਕਾਲੋਨੀ ਮੋਗਾ ਅਤੇ ਬਗੀਚਾ ਸਿੰਘ ਵਾਸੀ ਪਿੰਡ ਲੰਡੇਕੇ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਕੋਟ ਈਸੇ ਖਾਂ ਪੁਲਿਸ ਸਹਾਇਕ ਥਾਣੇਦਾਰ ਗੁਰਮੇਜ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਪਿੰਡ ਗਹਿਲੀਵਾਲਾ ਵਿਖੇ ਇਕ ਵਿਅਕਤੀ ਪ੍ਰਭਜੋਤ ਸਿੰਘ ਵਾਸੀ ਪਿੰਡ ਦੌਲੇਵਾਲਾ ਨੂੰ ਕਾਬੂ ਕਰਕੇ ਉਸ ਪਾਸੋ 52 ਗੋਲੀਆਂ ਬਰਾਮਦ ਕੀਤੀਆ ਹਨ। ਥਾਣਾ ਧਰਮਕੋਟ ਪੁਲਿਸ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆਂ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖਬਰ ਖਾਸ ਦੀ ਇਤਲਾਹ ਤੇ ਪਿੰਡ ਪੰਡੋਰੀ ਅਰਾਈਆਂ ਦੇ ਕੋਲ ਲਖਵੀਰ ਸਿੰਘ ਉਰਫ ਲੱਖਾ ਵਾਸੀ ਪਿੰਡ ਵਰ੍ਹੇ ਅਤੇ ਸੁਰਜੀਤ ਸਿੰਘ ਉਰਫ ਭੋਲਾ ਵਾਸੀ ਪਿੰਡ ਲੋਹਗੜ੍ਹ ਅਤੇ ਵੰਸ਼ ਵਾਸੀ ਧਰਮਕੋਟ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 05 ਗ੍ਰਾਮ ਹੈਰੋਇਨ ਅਤੇ 100 ਗੋਲੀਆਂ ਬਰਾਮਦ ਕੀਤੀਆਂ ਹਨ। ਥਾਣਾ ਮਹਿਣਾ ਪੁਲਿਸ ਦੇ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ’ਚ ਗਸ਼ਤ ਕਰ ਰਹੇ ਸੀ ਤਾਂ ਮੁਖਬਰ ਖਾਸ ਦੀ ਇਤਲਾਹ ਤੇ ਪਿੰਡ ਕਪੂਰੇ ਵਿਖੇ ਇਕ ਮੋਟਰਸਾਈਕਲ ਸਵਾਰ ਵਿਅਕਤੀ ਖੁਸ਼ਵਿੰਦਰ ਸਿੰਘ ਵਾਸੀ ਪਿੰਡ ਦੁਸਾਂਝ ਨੂੰ ਕਾਬੂ ਕਰਕੇ ਉਸ ਕੋਲੋਂ 725 ਗ੍ਰਾਮ ਹੈਰੋਇਨ ਅਤੇ 25 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਥਾਣਾ ਸਿਟੀ ਸਾਊਥ ਪੁਲਿਸ ਦੀ ਸਹਾਇਕ ਥਾਣੇਦਾਰ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਕਰ ਰਹੇ ਸੀ ਤਾਂ ਮੁਖਬਰ ਖਾਸ ਦੀ ਇਤਲਾਹ ਤੇ ਰਾਹੁਲ ਵਾਸੀ ਲਾਲ ਸਿੰਘ ਰੋਡ ਮੋਗਾ ਅਤੇ ਜਗਸੀਰ ਸਿੰਘ ਵਾਸੀ ਬਹਾਦੁਰ ਬਸਤੀ ਮੋਗਾ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਥਾਣਾ ਸਿਟੀ ਮੋਗਾ ਪੁਲਿਸ ਦੇ ਸਹਾਇਕ ਥਾਣੇਦਾਰ ਮੋਹਕਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਮੁਖਬਰ ਦੀ ਇਤਲਾਹ ਤੇ ਕੋਟ ਕਪੂਰਾ ਬਾਈਪਾਸ ਰੇਲਵੇ ਪੁਲ ਦੇ ਕੋਲ ਗੁਰਪ੍ਰੀਤ ਸਿੰਘ ਉਰਫ ਕਾਲਾ ਵਾਸੀ ਸੰਤ ਹਰਦੇਵ ਸਿੰਘ ਨਗਰ ਬੈਕ ਸਾਈਡ ਨੈਸਲੇ ਡੇਅਰੀ ਮੋਗਾ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਿਸ ਵੱਲੋਂ ਵੱਖ ਵੱਖ ਥਾਂਵਾ ਤੋਂ ਕਾਬੂ ਕੀਤੇ ਕਥਿਤ ਮੁਲਜ਼ਮ ਖਿਲਾਫ਼ ਵੱਖ ਵੱਖ ਥਾਣਿਆ ਵਿਚ ਮਾਮਲਾ ਦਰਜ ਕਰ ਲਿਆ ਹੈ।



