
ਫਿਰੋਜ਼ਪੁਰ, 28 ਫਰਵਰੀ (ਜਸਵਿੰਦਰ ਸਿੰਘ ਸੰਧੂ)- ਥਾਣਾ ਗੁਰੂਹਰਸਹਾਏ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਦੋ ਵਿਅਕਤੀਆਂ ਕੋਲੋਂ 100 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਸ ਖਿਲਾਫ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਸਬ ਇੰਸਪੈਕਟਰ ਜੱਜਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਮੌਜ਼ੂਦ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਦੋਸ਼ੀਅਨ ਸਰਬਜੀਤ ਸਿੰਘ ਵੀਰੂ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਛਾਂਗਾ ਰਾਏ ਉਤਾੜ ਅਤੇ ਕਰਨੈਲ ਸਿੰਘ ਕੇਵਲ ਪੁੱਤਰ ਸੋਨਾ ਸਿੰਘ ਵਾਸੀ ਪਿੰਡ ਜਵਾਏ ਸਿੰਘ ਵਾਲਾ ਨਸ਼ੀਲੀਆਂ ਗੋਲੀਆਂ ਵੇਚਣ ਦਾ ਧੰਦਾ ਕਰਦੇ ਹਨ। ਜੇਕਰ ਇਨ੍ਹਾਂ ’ਤੇ ਛਾਪੇਮਾਰੀ ਕੀਤੀ ਜਾਵੇ ਤਾਂ ਕਾਬੂ ਆ ਸਕਦੇ ਹਨ। ਜਾਂਚਕਰਤਾ ਨੇ ਦੱਸਿਆ ਕਿ ਪੁਲਿਸ ਨੇ ਉਕਤ ਦੋਸ਼ੀਅਨ ਸਰਬਜੀਤ ਸਿੰਘ ਵੀਰੂ ਅਤੇ ਕਰਨੈਲ ਸਿੰਘ ਕੇਵਲ ਨੂੰ ਕਾਬੂ ਕਰਕੇ 100 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।



