Punjab

100 ਦਿਨਾਂ ਟੀਬੀ ਮੁਹਿੰਮ ਤਹਿਤ ਕੀਤੇ ਗਏ ਐਕਸਰੇ

ਮੁੱਦਕੀ ਅਤੇ ਲੱਲੇ ਵਿਖੇ ਸੀਬੀ ਨੈਟ ਵੈਨ ਰਾਹੀਂ ਲਗਾਇਆ ਕੈਂਪ

ਫਿਰੋਜ਼ਪੁਰ 2 ਮਾਰਚ (ਜਸਵਿੰਦਰ ਸਿੰਘ ਸੰਧੂ): ਸਿਵਲ ਸਰਜਨ ਡਾਕਟਰ ਰਾਜਵਿੰਦਰ ਕੌਰ ਦੀ ਪ੍ਰਧਾਨਗੀ ਅਤੇ ਜ਼ਿਲ੍ਹਾ ਟੀਬੀ ਅਫਸਰ ਡਾਕਟਰ ਡਾ. ਸਤਿੰਦਰ ਕੌਰ ਓਬਰਾਏ ਦੀ ਅਗਵਾਈ ਹੇਠ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਤਹਿਤ ਅੱਜ ਮੁੱਦਕੀ ਅਤੇ ਲੱਲੇ ਵਿਖੇ ਟੀਬੀ ਟੈਸਟਿੰਗ ਲਈ ਐਕਸਰੇ ਕੀਤੇ ਗਏ। ਇਸ ਮੌਕੇ ਸਪੈਸ਼ਲ ਪੁੱਜੀ ਵੈਨ ਨੂੰ ਬਲਾਕਾਂ ਦੇ ਵੱਖ ਵੱਖ ਪਿੰਡਾਂ ਵਿੱਚ ਤਪਦਿਕ ਰੋਗ ਜਾਂਚ ਲਈ ਰਵਾਨਾ ਕੀਤਾ। ਇਸ ਮੌਕੇ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਰੇਖਾ ਭੱਟੀ ਅਤੇ ਡਾ. ਅਭੈਜੀਤ ਸਿੰਘ ਨੇ ਦੱਸਿਆ ਕਿ ਟੀਬੀ ਦੀ ਰੋਕਥਾਮ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 100 ਦਿਨਾਂ ਲਈ ਟੀਬੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਦਾ ਮੁੱਖ ਮੰਤਵ ਨਾਗਰਿਕਾਂ ਨੂੰ ਤਪਦਿਕ ਰੋਗ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ 31 ਮਾਰਚ ਤੱਕ ਚੱਲੇਗਾ ਅਤੇ ਇਸ ਦੌਰਾਨ ਸਿਹਤ ਕਰਮੀਆਂ ਵੱਲੋਂ ਟੀਬੀ ਰੋਗ ਦੇ ਮਰੀਜ਼ਾਂ ਦੀ ਸ਼ਨਾਖਤ ਕਰਨ ਦੇ ਨਾਲ ਨਾਲ ਉਨ੍ਹਾਂ ਦਾ ਇਲਾਜ ਵੀ ਯਕੀਨੀ ਬਣਾਇਆ ਜਾਵੇਗਾ। ਇਸ ਮੌਕੇ ਜਾਣਕਾਰੀ ਦਿੰਦਿਆ ਰਣਜੀਤ ਸਿੰਘ ਐੱਸਟੀਐੱਸ ਅਤੇ ਹਰਦੀਪ ਸਿੰਘ ਬੀਈਈ ਨੇ ਦੱਸਿਆ ਕਿ 100 ਦਿਨਾਂ ਟੀਬੀ ਮੁਹਿੰਮ ਤਹਿਤ ਸਪੈਸ਼ਲ ਵੈਨ ਰਾਹੀਂ ਮੁੱਦਕੀ ਅਤੇ ਲੱਲੇ ਵਿਖੇ ਮਰੀਜ਼ਾਂ ਦੇ ਐਕਸਰੇ ਕੀਤੇ ਗਏ । ਉਨ੍ਹਾਂ ਦੱਸਿਆ ਕਿ ਇਸ ਵੈਨ ਵਿਚ ਟੀਬੀ ਦੇ ਸ਼ੱਕੀ ਮਰੀਜ਼ਾਂ ਦਾ ਟੈਸਟ ਅਤੇ ਐਕਸਰਾ ਕਰਨ ਦੀਆਂ ਸਹੂਲਤਾਂ ਮੌਜ਼ੂਦ ਹਨ। ਅੱਜ ਉਕਤ ਵੈਨ ਨੂੰ ਬਲਾਕ ਦੇ ਪਿੰਡ ਮੁੱਦਕੀ ਅਤੇ ਲੱਲੇ ਵਿਖੇ ਲਿਜਾ ਕੇ ਸਪੈਸ਼ਲ ਕੈਂਪ ਲਗਾਇਆ ਗਿਆ, ਜਿਸ ਵਿਚ ਸਿਹਤ ਵਿਭਾਗ ਦੀ ਟੀਮ ਵੱਲੋਂ ਪਿੰਡ ਵਾਸੀਆਂ ਦੀ ਸਕਰੀਨਿੰਗ ਕੀਤੀ ਗਈ। ਸਕਰੀਨਿੰਗ ਵਿਚੋਂ ਸ਼ੱਕੀ ਮਰੀਜ਼ਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਦੇ ਟੈਸਟ ਅਤੇ ਐਕਸਰੇ ਕੀਤੇ ਗਏ। ਉਨ੍ਹਾਂ ਕਿਹਾ ਕਿ ਪਿੰਡਾਂ ਤੋਂ ਇਲਾਵਾ ਸਿਹਤ ਕਰਮੀਆਂ ਵੱਲੋਂ ਹਾਈ ਰਿਸਕ ਆਬਾਦੀ ਵਾਲੇ ਖੇਤਰਾਂ ਜਿਵੇਂ ਕਿ ਇੱਟਾਂ ਦੇ ਭੱਠਿਆਂ ਝੁੱਗੀਆਂ ਅਤੇ ਗੁਜਰਾਂ ਦੇ ਡੇਰਿਆਂ ਉੱਤੇ ਜਾ ਕੇ ਵੀ ਇਸ ਮੁਹਿੰਮ ਦੇ ਸਬੰਧ ਵਿੱਚ ਸਕਰੀਨਿੰਗ ਕੀਤੀ ਜਾਵੇਗੀ। ਇਸ ਮੌਕੇ ਪਵਿੱਤਰ ਸਿੰਘ ਰੇਡੀਓਗ੍ਰਾਫਰ ਵੱਲੋਂ ਮਰੀਜ਼ਾਂ ਦੇ ਐਕਸਰੇ ਕੀਤੇ ਗਏ । ਇਸ ਮੌਕੇ ਸੀਐੱਚਓ ਗੁਰਮੀਤ ਕੌਰ, ਸੀਐੱਚਓ ਰੁਪਿੰਦਰ ਕੌਰ, ਸੀਐੱਚਓ ਗੁਰਪ੍ਰੀਤ ਕੌਰ, ਫਾਰਮੇਸੀ ਅਫਸਰ ਪੂਰਨਿਮਾ, ਏਐੱਨਐੱਮ ਗੁਰਮੀਤ ਕੌਰ, ਸੁਨੀਤਾ ਰਾਣੀ, ਮ.ਪ.ਹ.ਵ ਸਰਬਜੀਤ ਸਿੰਘ, ਕੁਲਵਿੰਦਰ ਸਿੰਘ, ਜਗਪ੍ਰੀਤ ਸਿੰਘ ਆਦਿ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button